ਪੰਜਾਬ

punjab

ETV Bharat / state

ਪੰਜਾਬ ਪੁਲਿਸ ਦੀ ਗਿਰਫ਼ ਵਿੱਚ ਗੈਂਗਸਟਰ ਦੀਪਕ ਟੀਨੂੰ, ਮਿਲਿਆ 8 ਦਿਨਾਂ ਦਾ ਰਿਮਾਂਡ - ਗੈਂਗਸਟਰ ਦੀਪਕ ਟੀਨੂੰ ਮਾਨਸਾ ਅਦਾਲਤ ਵਿੱਚ ਪੇਸ਼

ਭਗੌੜੇ ਗੈਂਗਸਟਰ ਦੀਪਕ ਟੀਨੂੰ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਨੂੰ ਦੀਪਕ ਟੀਨੂੰ ਦਾ 8 ਦਿਨਾਂ ਪੁਲਿਸ ਰਿਮਾਂਡ ਮਿਲਿਆ ਹੈ।

8 days remand of Deepak Tinu
ਗੈਂਗਸਟਰ ਦੀਪਕ ਟੀਨੂੰ ਦਾ ਮਿਲਿਆ ਪੁਲਿਸ ਰਿਮਾਂਡ

By

Published : Nov 1, 2022, 1:30 PM IST

Updated : Nov 1, 2022, 2:14 PM IST

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਚੋ ਗਿ੍ਫ਼ਤਾਰ ਦੀਪਕ ਟੀਨੂੰ ਮਾਨਸਾ ਪੁਲਸ ਦੀ ਕਸਟੱਡੀ ਵਿਚੋਂ ਫ਼ਰਾਰ ਹੋ ਗਿਆ ਸੀ ਜਿਸ ਤੋ ਬਾਅਦ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਤੋ ਦਿੱਲੀ ਦੀ ਸਪੈਸ਼ਲ ਸੈਲ ਵੱਲੋ ਗਿ੍ਫ਼ਤਾਰ ਕਰ ਲਿਆ ਗਿਆ ਸੀ ਦੇਰ ਰਾਤ ਮਾਨਸਾ ਪੁਲੀਸ ਦਿੱਲੀ ਤੋਂ ਟ੍ਰਾਂਜਿਟ ਰਿਮਾਂਡ ਤੇ ਦੀਪਕ ਟੀਨੂੰ ਨੂੰ ਮਾਨਸਾ ਲੈ ਕੇ ਪਹੁੰਚੀ ਜਿਸ ਤੋਂ ਬਾਅਦ ਅੱਜ ਮਾਨਸਾ ਅਦਾਲਤ ਵਿੱਚ ਮੁੜ ਤੋਂ ਦੀਪਕ ਟੀਨੂੰ ਨੂੰ ਪੇਸ਼ ਕੀਤਾ ਗਿਆ।

ਇਹ ਵੀ ਪੜੋ:ਨਿਆਂਇਕ ਹਿਰਾਸਤ 'ਚ ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ

ਦੱਸ ਦਈਏ ਕਿ ਮਾਨਸਾ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਦੀਪਕ ਟੀਨੂੰ ਦਾ ਪਹਿਲਾਂ ਮੈਡੀਕਲ ਕਰਵਾਇਆ ਗਿਆ ਇਸ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਦੀਪਕ ਟੀਨੂੰ ਨੂੰ 8 ਦਿਨਾਂ ਦੇ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਗੈਂਗਸਟਰ ਦੀਪਕ ਟੀਨੂੰ ਨੂੰ ਮੁੜ ਤੋਂ 9 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।



ਪੁਲਿਸ ਦੀ ਗ੍ਰਿਫਤ ਵਿੱਚੋਂ ਫਰਾਰ ਹੋਇਆ ਸੀ ਗੈਂਗਸਟਰ ਦੀਪਕ ਟੀਨੂੰ:ਕਾਬਿਲੇਗੌਰ ਹੈ ਕਿ ਮਾਨਸਾ ਵਿਖੇ ਸੀਆਈਏ ਟੀਮ ਦੀ ਗ੍ਰਿਫਤ ਵਿੱਚੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਹਿਰਾਸਤ ਵਿੱਚੋਂ ਫਰਾਰ ਹੋ ਗਿਆ (Gangster Deepak Tinu absconded) ਸੀ। ਇਸ ਮਾਮਲੇ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ।

ਪੰਜਾਬ ਪੁਲਿਸ ਦੀ ਗਿਰਫ਼ ਵਿੱਚ ਗੈਂਗਸਟਰ ਦੀਪਕ ਟੀਨੂੰ

ਰਾਜਸਥਾਨ ਤੋਂ ਕੀਤਾ ਸੀ ਗ੍ਰਿਫ਼ਤਾਰ: ਦੀਪਕ ਟੀਨੂੰ ਦਾ ਫਰਾਰ ਹੋਣਾ ਪੰਜਾਬ ਪੁਲਿਸ ਉਤੇ ਵੱਡੇ ਸਵਾਲ ਸਨ ਅਤੇ ਇਸ ਨੂੰ ਲੈ ਕੇ ਪੁਲੀਸ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਉੱਠ ਰਹੇ ਸਨ। ਉੱਧਰ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵੱਲੋਂ ਵੀ ਮਾਨਸਾ ਪੁਲਿਸ 'ਤੇ ਬੇਭਰੋਸਗੀ ਜ਼ਾਹਿਰ ਕੀਤੀ ਗਈ ਸੀ। 20 ਅਕਤੂਬਰ ਨੂੰ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਰਾਜਸਥਾਨ ਤੋਂ ਗੈਂਗਸਟਰ ਦੀਪਕ ਟੀਨੂੰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ ਟੀਨੂੰ:ਗੈਂਗਸਟਰ ਟੀਨੂੰ ਜੇਲ੍ਹ ਵਿੱਚ ਸਜਾ ਦੌਰਾਨ ਹੀ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਆਇਆ ਸੀ। ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ ਟੀਨੂੰ ਕੋਲੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਹੋਇਆ ਸੀ। ਜੇਲ੍ਹ ਵਿੱਚ ਬੈਠ ਕੇ ਉਸ ਨੇ ਭੱਜਣ ਦੀ ਪੂਰੀ ਯੋਜਨਾ ਬਣਾ ਲਈ ਸੀ। ਸੂਤਰਾਂ ਦੀ ਮੰਨੀਏ ਤਾਂ ਪੁਲਸ ਹਿਰਾਸਤ 'ਚੋਂ ਫਰਾਰ ਹੋਣ ਤੋਂ ਬਾਅਦ ਉਹ ਕੈਨੇਡਾ, ਅਮਰੀਕਾ ਜਾਂ ਨੇਪਾਲ ਦੇ ਰਸਤੇ ਦੁਬਈ ਭੱਜਣ ਦੀ ਯੋਜਨਾ ਬਣਾ ਰਿਹਾ ਸੀ, ਜਿਸ ਦੇ ਮੱਦੇਨਜ਼ਰ ਉਸ ਦਾ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ।

ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ ਹੋਈ ਸੀ ਮਹਿਲਾ ਮਿੱਤਰ :ਇਸ ਤੋਂ ਇਲਾਵਾ ਭਗੌੜੇ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਪੰਜਾਬ ਪੁਲਿਸ ਨੇ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ (gangster Deepak Tinu Girlfriend arrested) ਕਰ ਲਿਆ ਸੀ। ਫੜੀ ਗਈ ਔਰਤ ਦੀ ਪਛਾਣ ਜਤਿੰਦਰ ਕੌਰ ਉਰਫ ਜੋਤੀ ਦਿਓਲ ਵਜੋਂ ਹੋਈ ਸੀ ਜੋ ਕਿ ਮੁੰਬਈ ਤੋਂ ਮਾਲਦੀਵ ਭੱਜਣ ਦੀ ਕੋਸ਼ਿਸ਼ ਕਰ ਰਹੀ ਸੀ।

ਹਰਿਆਣਾ ਦਾ ਰਹਿਣ ਵਾਲਾ ਹੈ ਗੈਂਗਸਟਰ ਦੀਪਕ:ਗੈਂਗਸਟਰ ਦੀਪਕ ਕੁਮਾਰ ਉਰਫ ਟੀਨੂੰ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਟੀਨੂੰ ਖ਼ਿਲਾਫ਼ ਹਰਿਆਣਾ, ਪੰਜਾਬ, ਚੰਡੀਗੜ੍ਹ, ਰਾਜਸਥਾਨ, ਦਿੱਲੀ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਸਮੇਤ 35 ਤੋਂ ਵੱਧ ਕੇਸ ਦਰਜ ਹਨ। ਉਹ ਪਿਛਲੇ 11 ਸਾਲਾਂ ਤੋਂ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ। ਉਸ ਨੇ ਭਿਵਾਨੀ ਵਿੱਚ ਬੰਟੀ ਮਾਸਟਰ ਦਾ ਕਤਲ ਕੀਤਾ ਸੀ।

ਇਹ ਵੀ ਪੜੋ:ਦੀਪਕ ਮੁੰਡੀ ਤੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਗੋਲਡੀ ਬਰਾੜ ਨੇ ਪਾਈ ਪੋਸਟ, ਕਹੀ ਇਹ ਗੱਲ

ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ ਸੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।

Last Updated : Nov 1, 2022, 2:14 PM IST

ABOUT THE AUTHOR

...view details