ਮਾਨਸਾ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਦੇ ਵਿੱਚ 5 ਜੁਲਾਈ ਨੂੰ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਤੇ ਦੀਪਕ ਟੀਨੂੰ ਦਾ 8 ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਚੈੱਕਅੱਪ ਕਰਵਾਇਆ ਗਿਆ ਜਿਸ ਤੋਂ ਬਾਅਦ ਸਖਤ ਸੁਰੱਖਿਆ ਪ੍ਰਬੰਧਾਂ ਦੇ ਤਹਿਤ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਇਨ੍ਹਾਂ ਚਾਰਾਂ ਦੋਸ਼ੀਆਂ ਦਾ 4 ਦਿਨਾਂ ਪੁਲਿਸ ਰਿਮਾਂਡ ਹੋਰ ਵਧਾ ਦਿੱਤਾ ਗਿਆ ਹੈ ਅਤੇ 17 ਜੁਲਾਈ ਨੂੰ ਮੁੜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਵਿੱਚ ਸਿੱਧੂ ਮੂਸੇ ਵਾਲਾ ਨੂੰ ਗੋਲੀਆਂ ਮਾਰ ਕੇ ਹਥਿਆਰਬੰਦ ਲੋਕਾਂ ਵਲੋਂ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੀ ਰੈਕੀ ਕਰਨ ਵਾਲੇ ਸੰਦੀਪ ਕੇਕੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਸ ਮਾਮਲੇ ਦੇ ਵਿੱਚ ਪੰਜਾਬ ਦੇ ਵਿਚੋਂ ਜਗਰੂਪ ਰੂਪਾ ਅਤੇ ਇਸ ਨਾਲ ਸਬੰਧਤ ਹੋਰ ਵੀ 12 ਵਿਅਕਤੀਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੀ।
ਇਸ ਗ੍ਰਿਫਤਾਰੀ ਤੋਂ ਬਾਅਦ ਕਤਲ ਦਾ ਮੇਨ ਸਾਜ਼ਿਸ਼ਕਰਤਾ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਗਿਆ ਅਤੇ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਵੀ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਇਨ੍ਹਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਸੀ ਅਤੇ ਇਸ ਸਬੰਧ ਵਿਚ ਉਨ੍ਹਾਂ ਵੱਲੋਂ ਰਾਣਾ ਕੰਦੋਵਾਲੀਆ ਅਤੇ ਹੋਰ ਵੀ ਕਈ ਮਾਮਲਿਆਂ ਵਿੱਚ ਇਹਨਾਂ ਗੈਂਗਸਟਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ:ਜ਼ਿਕਰ-ਏ-ਖਾਸ ਹੈ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ:ਮਹਿਲਾ ਨਸ਼ਾ ਤਸਕਰਾਂ ਦੀ ਵੀਡੀਓ ਵਾਇਰਲ, ਐਕਸ਼ਨ ’ਚ ਪੁਲਿਸ