ਮਾਨਸਾ : ਸੂਬੇ ਭਰ ਵਿੱਚ ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਵਿਧਾਇਕ ਸਿਮਰਜੀਤ ਬੈਂਸ ਵਿਰੁੱਧ ਕਲਮਛੋੜ ਹੜਤਾਲ ਜਾਰੀ ਹੈ। ਇਸੇ ਕੜੀ ਵਿੱਚ ਮਾਨਸਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਨੇ ਵੀ ਕਲਮ ਛੋੜ ਹੜਤਾਲ ਕੀਤੀ। ਹੜਤਾਲ ਦੇ ਦੌਰਾਨ ਮੁਲਾਜ਼ਮਾਂ ਨੇ ਸੂਬਾ ਸਰਕਾਰ ਅਤੇ ਵਿਧਾਇਕ ਬੈਂਸ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਪੰਜਾਬ ਭਰ ਵਿੱਚ ਬੈਂਸ ਦੇ ਵਿਰੁੱਧ ਡੀ. ਸੀ. ਦਫਤਰ ਦੇ ਮੁਲਾਜ਼ਮਾਂ ਨੇ ਹੜਤਾਲ ਕਰਕੇ ਤੁਰੰਤ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਐਸਡੀਐਮ ਜ਼ੀਰਾ ਨਰਿੰਦਰ ਧਾਲੀਵਾਲ ਨੂੰ ਕਾਰ ਸਣੇ ਦਰਿਆ ਵਿੱਚ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਦੇ ਵਿਰੁੱਧ ਵੀ ਨਾਰਾਜ਼ਗੀ ਜ਼ਾਹਿਰ ਕੀਤੀ। ਡੀਸੀ ਦਫਤਰ ਦੇ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਇਨ੍ਹਾਂ ਵਿਅਕਤੀਆਂ ਦੇ ਵਿਰੁੱਧ ਤੁਰੰਤ ਕਾਰਵਾਈ ਨਹੀਂ ਕਰਦੀ ਤਾਂ ਉੱਹ ਵੱਡੇ ਪੱਧਰ 'ਤੇ ਧਰਾਨ ਪ੍ਰਦਰਸ਼ਨ ਕਰਨਗੇ।