ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਲਗਾਤਾਰ ਪੁਲਿਸ ਵੱਲੋਂ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਮੂਸੇਵਾਲ ਮਾਮਲੇ ਦਾ ਮੁੱਖ ਸਾਜ਼ਿਸ਼ਘਾੜਾ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਕਈ ਦਿਨ੍ਹਾਂ ਤੋਂ ਰਿੜਕ ਰਹੀ ਹੈ ਪਰ ਅਜੇ ਤੱਕ ਪੁਲਿਸ ਵੱਲੋਂ ਕੁਝ ਪਬਲਿਕ ਦੇ ਸਾਹਮਣੇ ਨਹੀਂ ਰੱਖਿਆ ਗਿਆ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮਾਨਸਾ ਜ਼ਿਲ੍ਹੇ ਦਾ ਨੌਜਵਾਨ ਗ੍ਰਿਫ਼ਤਾਰ ਇਸਦੇ ਨਾਲ ਹੀ ਇਸ ਮਾਮਲੇ ਵਿੱਚ ਨਾਮਜ਼ਦ ਲੋਕਾਂ ਨੂੰ ਲਗਾਤਾਰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਹੁਣ ਮਾਨਸਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਬ ਡਵੀਜਨ ਬੁਢਲਾਡਾ ਦੇ ਨਜਦੀਕੀ ਇੱਕ ਪਿੰਡ ਦੇ ਨੌਜਵਾਨ ਮਨਮੋਹਨ ਸਿੰਘ ਮੋਹਣਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ’ਤੇ ਇੱਕ ਦਰਜਨ ਦੇ ਕਰੀਬ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ:ਮੈਂ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਸ਼ਾਮਲ ਨਹੀਂ: ਸੰਤੋਸ਼ ਜਾਧਵ
ਸਿੱਧੂ ਮੂਸੇ ਵਾਲੇ ਦੇ ਕਤਲ ਦੀ ਗੁੱਥੀ ਸੁਲਝਾਉਣ ਦੇ ਲਈ ਬੇਸ਼ੱਕ ਪੁਲਿਸ ਵਲੋਂ ਲਗਾਤਾਰ ਜੇਲ੍ਹਾਂ ਵਿੱਚੋਂ ਲਿਆ ਕੇ ਗੈਂਗਸਟਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਲਗਾਤਾਰ ਵੱਖ-ਵੱਖ ਸੂਬਿਆਂ ਦੇ ਵਿਚ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਦਿਖਾਈ ਦੇ ਰਹੇ ਹਨ ਕਿਉਂਕਿ ਸਿੱਧੂ ਮੂਸੇ ਵਾਲਾ ਦਾ ਕਤਲ ਕਰਨ ਵਾਲੇ ਸ਼ੂਟਰ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਜਿਸ ਕਾਰਨ ਪੁਲਿਸ ਵਲੋਂ ਅਜੇ ਤੱਕ ਕੋਈ ਪੱਕੇ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਸਿੱਧੂ ਮੂਸੇ ਵਾਲੇ ਦਾ ਕਤਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦੇ ਵੱਡੇ ਖੁਲਾਸੇ, ਕਿਹਾ- 'ਜਾਨ ਨੂੰ ਹੈ ਖਤਰਾ'!