ਮਾਨਸਾ: ਪੈਟਰੋਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਤੇ ਕਿਸਾਨਾਂ ਵੱਲੋਂ ਪੈਟਰੋਲ ਪੰਪਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਉੱਥੇ ਹੀ ਪਿੰਡ ਰੱਲਾ ਚੋਂ ਕਿਸਾਨਾਂ ਵੱਲੋਂ ਆਪਣੇ ਟਰੈਕਟਰ ਨੂੰ ਰੱਸੇ ਨਾਲ ਖਿੱਚ ਕੇ ਪੈਟਰੋਲ ਪੰਪ ਤੱਕ ਲਿਜਾਇਆ ਗਿਆ, ਨਾਲ ਹੀ ਔਰਤਾਂ ਵੱਲੋਂ ਵੀ ਆਪਣੇ ਘਰਾਂ ਦੇ ਖਾਲੀ ਬਰਤਨ ਲੈ ਕੇ ਪੈਟਰੋਲ ਪੰਪ 'ਤੇ ਪ੍ਰਦਰਸ਼ਨ ਕੀਤਾ ਗਿਆ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਖ਼ਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ - mansa news
ਦਿਨ-ਬ-ਦਿਨ ਵੱਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਰੋਸ ਵਜੋਂ ਪੰਜਾਬ ਦੀਆਂ ਦਸ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਵੀ ਸਾੜੀਆਂ ਗਈਆਂ।
![ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਖ਼ਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਫ਼ੋਟੋ](https://etvbharatimages.akamaized.net/etvbharat/prod-images/768-512-7832396-355-7832396-1593513324430.jpg)
ਜਮਹੂਰੀ ਕਿਸਾਨ ਸਭਾ ਦੇ ਆਗੂ ਸੁਖਦੇਵ ਸਿੰਘ ਅਤਲਾ ਨੇ ਕਿਹਾ ਕਿ ਉਨ੍ਹਾਂ ਨੂੰ ਟਰੈਕਟਰ ਇਸ ਲਈ ਪੈਟਰੋਲ ਪੰਪ ਤੱਕ ਖਿੱਚ ਕੇ ਲਿਆਉਣਾ ਪਿਆ ਹੈ। ਕਿਉਂਕਿ ਜੋ ਉਹ ਖੇਤ ਚੋਂ ਡੀਜ਼ਲ ਦੀ ਖਪਤ ਕਰਦੇ ਹਨ। ਹੁਣ ਇਸ ਲਈ ਪੈਟਰੋਲ ਪੰਪ 'ਤੇ ਖਿੱਚ ਕੇ ਲੈ ਕੇ ਆਂਦਾ ਹੈ ਕਿਉਂਕਿ ਖੇਤ ਵਿੱਚ ਕੱਦੂ ਕਰਨ ਜਾਂ ਹੋਰ ਕੰਮ ਕਰਨ ਦੇ ਲਈ ਹੀ ਡੀਜ਼ਲ ਵਰਤਿਆ ਜਾਂਦਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਡੀਜ਼ਲ ਦੀ ਬੱਚਤ ਕਰਨ ਦੇ ਲਈ ਟਰੈਕਟਰ ਨੂੰ ਖਿੱਚ ਕੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਅੱਜ 10 ਕਿਸਾਨ ਜਥੇਬੰਦੀਆਂ ਵੱਲੋਂ ਮੇਨ ਰੋਡਾਂ 'ਤੇ ਜੋ ਪੈਟਰੋਲ ਪੰਪ ਨੇ ਉਨ੍ਹਾਂ ਦੇ ਬਾਹਰ ਧਰਨੇ ਦਿੱਤੇ ਜਾ ਰਹੇ ਹਨ, ਤੇ ਆਉਣ ਵਾਲੇ ਸਮੇਂ 'ਚੋਂ ਜੇ ਡੀਜ਼ਲ ਦੀਆਂ ਕੀਮਤਾਂ ਘੱਟ ਨਾ ਕੀਤੀਆਂ ਗਈਆਂ ਤਾਂ 250 ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਨਗੀਆਂ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਦਸ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦਾ ਕਾਰਨ ਹੈ ਕਿ ਦਿਨੋਂ ਦਿਨ ਡੀਜ਼ਲ ਦੀਆਂ ਕੀਮਤਾਂ ਵੱਧ ਰਹੀਆਂ ਹਨ ਤੇ ਕੇਂਦਰ ਸਰਕਾਰ ਕਿਸਾਨ ਮਾਰੂ ਨੀਤੀਆਂ ਲਿਆ ਕੇ ਕਿਸਾਨਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਕੇਂਦਰ ਸਰਕਾਰ ਵੱਲੋਂ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਨਾ ਕੀਤੀ ਗਈ ਤਾਂ ਕਿਸਾਨ ਇਸ ਤੋਂ ਵੀ ਤੇਜ਼ ਸੰਘਰਸ਼ ਕੀਤਾ ਜਾਵੇਗਾ।