ਪੰਜਾਬ

punjab

ਡ੍ਰੈਗਨ ਫਰੂਟ ਦੀ ਖੇਤੀ ਕਰ ਮਾਨਸਾ ਦੇ ਨੌਜਵਾਨ ਕਿਸਾਨ ਨੇ ਪੇਸ਼ ਕੀਤੀ ਮਿਸਾਲ

By

Published : Dec 9, 2019, 1:33 PM IST

ਮਾਨਸਾ ਦੇ ਪਿੰਡ ਭਾਦੜਾ ਦੇ 21 ਸਾਲਾ ਨੌਜਵਾਨ ਕਿਸਾਨ ਅਮਨਦੀਪ ਸਿੰਘ ਨੇ ਰਵਾਇਤੀ ਖੇਤੀ ਦੀ ਬਜਾਏ ਡ੍ਰੈਗਨ ਫਰੂਟ ਦੀ ਖੇਤੀ ਕਰਨ ਦਾ ਉਪਰਾਲਾ ਕੀਤਾ ਹੈ। ਇਸ ਦੇ ਤਹਿਤ ਪ੍ਰਤੀ ਏਕੜ ਦੇ ਹਿਸਾਬ ਨਾਲ ਪੰਜ ਲੱਖ ਰੁਪਏ ਸਲਾਨਾ ਕਮਾਈ ਕੀਤੀ ਜਾ ਸਕਦੀ ਹੈ।

ਨੌਜਵਾਨ ਕਿਸਾਨ ਨੇ ਸ਼ੁਰੂ ਕੀਤੀ ਡ੍ਰੈਗਨ ਫਰੂਟ ਦੀ ਖੇਤੀ
ਨੌਜਵਾਨ ਕਿਸਾਨ ਨੇ ਸ਼ੁਰੂ ਕੀਤੀ ਡ੍ਰੈਗਨ ਫਰੂਟ ਦੀ ਖੇਤੀ

ਮਾਨਸਾ : ਪੰਜਾਬ ਦੇ ਕਿਸਾਨ ਰਵਾਇਤੀ ਫਸਲਾਂ ਝੋਨੇ ਅਤੇ ਕਣਕ ਨੂੰ ਹੀ ਮਹੱਤਤਾ ਦੇ ਰਹੇ ਹਨ। ਝੋਨੇ ਦੀ ਫ਼ਸਲ ਕਾਰਨ ਪੰਜਾਬ 'ਚ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਡਿੱਗਦਾ ਜਾ ਰਿਹਾ ਹੈ, ਜਿਸ ਕਰਕੇ ਪੰਜਾਬ ਵਿੱਚ ਫ਼ਸਲੀ ਵਿਭਿੰਨਤਾ 'ਤੇ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਖੇਤੀਬਾੜੀ ਮਾਹਿਰਾਂ ਵੱਲੋਂ ਵੀ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਫ਼ਸਲਾਂ ਅਪਣਾਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ।

ਅਜਿਹੇ ਮਾਹੌਲ 'ਚ ਮਾਨਸਾ ਦੇ ਪਿੰਡ ਭਾਦੜਾ ਦੇ 21 ਸਾਲਾ ਨੌਜਵਾਨ ਕਿਸਾਨ ਅਮਨਦੀਪ ਸਿੰਘ ਨੇ ਰਵਾਇਤੀ ਖੇਤੀ ਨੂੰ ਛੱਡ ਬਦਲਵੀਂ ਖੇਤੀ ਕਰਨ ਨੂੰ ਪਹਿਲ ਦਿੱਤੀ ਹੈ। ਇਸ ਬਦਲਵੀਂ ਖੇਤੀ ਦੇ ਤਹਿਤ ਅਮਨਦੀਪ ਸਿੰਘ ਨੇ ਆਪਣੇ ਦੋ ਏਕੜ ਜ਼ਮੀਨ 'ਚ ਡ੍ਰੈਗਨ ਫਰੂਟ ਦੀ ਖੇਤੀ ਸ਼ੁਰੂ ਕੀਤੀ ਹੈ। ਇਸ ਦੇ ਲਈ ਉਸ ਨੇ ਖੇਤਾਂ 'ਚ ਸੀਮੇਂਟ ਦੇ 800 ਖੰਭੇ ਲਗਾ ਕੇ ਡ੍ਰੈਗਨ ਫਰੂਟ ਦੀ 12 ਵੱਖ-ਵੱਖ ਕਿਸਮਾਂ ਦੇ ਤਿੰਨ ਹਜ਼ਾਰ ਤੋਂ ਵੱਧ ਬੂੱਟੇ ਲਗਾਏ ਹਨ। ਇਹ ਬੂੱਟੇ ਅਗਲੇ ਸਾਲ ਫਸਲ ਦੇਣ ਲਈ ਤਿਆਰ ਹਨ।

ਨੌਜਵਾਨ ਕਿਸਾਨ ਨੇ ਸ਼ੁਰੂ ਕੀਤੀ ਡ੍ਰੈਗਨ ਫਰੂਟ ਦੀ ਖੇਤੀ

ਹੋਰ ਪੜ੍ਹੋ :ਈਟੀਵੀ ਭਾਰਤ ਨੇ ਜਿੱਤਿਆ ਕੋਇਰ ਕੇਰਲ ਅਵਾਰਡ 2019

ਕਿਸਾਨ ਅਮਨਦੀਪ ਸਿੰਘ ਨੇ ਦੱਸਿਆ ਕਿ ਡ੍ਰੈਗਨ ਫਰੂਟ ਇੱਕ ਬਾਗਵਾਨੀ ਖੇਤੀ ਦੀ ਕਿਸਮ ਹੈ। ਸਭ ਤੋਂ ਪਹਿਲਾਂ ਉਹ ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਡ੍ਰੈਗਨ ਫਰੂਟ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮਿਲੇ ਅਤੇ ਇਸ ਬਾਰੇ ਜਾਣਕਾਰੀ ਹਾਸਲ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਡ੍ਰੈਗਨ ਫਰੂਟ ਦੀਆਂ ਕਲਮਾਂ ਲਿਆ ਕਿ ਇੱਕ ਟਰਾਇਲ ਦੇ ਤੌਰ ਤੇ ਇਸ ਦੀ ਖੇਤੀ ਕਰਨੀ ਸ਼ੁਰੂ ਕੀਤੀ। ਅਮਨਦੀਪ ਨੇ ਕਿਹਾ ਕਿ ਮੌਜੂਦ ਸਮੇਂ 'ਚ ਘਾਟੇ ਦੀ ਮਾਰ ਝੇਲ ਰਹੇ ਖੇਤੀਬਾੜੀ ਕਿੱਤੇ ਨੂੰ ਬਚਾਉਣ ਲਈ ਫਸਲੀ ਚੱਕਰ ਚੋਂ ਨਿਕਲ ਕੇ ਬਦਲਵੀਂ ਖੇਤੀ ਨੂੰ ਅਪਨਾਉਣਾ ਜ਼ਰੂਰੀ ਹੈ। ਅਮਨਦੀਪ ਸਿੰਘ ਨੇ ਹੋਰ ਨੌਜਵਾਨਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਵਿਦੇਸ਼ ਜਾਣ ਦੀ ਬਜਾਏ ਆਪਣੇ ਖੇਤਾਂ ਵਿੱਚ ਹੀ ਕੰਮ ਕਰਨ ਅਤੇ ਇਥੇ ਹੀ ਵੱਖਰੀ ਖੇਤੀ ਕਰਕੇ ਚੰਗਾ ਮੁਨਾਫ਼ਾ ਕਮਾ ਸਕਦੇ ਹਨ।

ABOUT THE AUTHOR

...view details