ਮਾਨਸਾ:ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਤੇ ਐੱਮਐੱਸਪੀ ਦੇਣ ਦੇ ਦਾਅਵੇ ਦੀ ਹਵਾ ਨਿੱਕਲਣੀ ਸ਼ੁਰੂ ਹੋ ਚੁੱਕੀ ਹੈ। ਕਿਸਾਨ ਮਾਨਸਾ ਦੀ ਮੰਡੀਆਂ ਵਿੱਚ ਮੂੰਗੀ ਦੀ ਫ਼ਸਲ ਵੇਚਣ ਨੂੰ ਲੈ ਕੇ ਖੱਜਲ ਖੁਆਰ ਹੋ ਰਹੇ ਹਨ। ਮੰਡੀਆਂ ਵਿਚ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਕਿਸਾਨਾਂ ਦੀ ਮੂੰਗੀ ਦੀ ਫਸਲ 7275 ਰੁਪਏ ਤੇ ਐੱਮਐੱਸਪੀ ਰੇਟ ਤੇ ਖਰੀਦੀ ਜਾਵੇਗੀ ਪਰ ਹੁਣ ਨਵੀਂਆਂ ਸ਼ਰਤਾਂ ਲਗਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਨਾਲ ਕਿਸਾਨ ਪ੍ਰਾਈਵੇਟ ਖ਼ਰੀਦਦਾਰਾਂ ਕੋਲ ਮੂੰਗੀ ਦੀ ਫਸਲ ਵੇਚਣ ਲਈ ਮਜਬੂਰ ਹਨ।
ਇਸ ਦੌਰਾਨ ਕਿਸਾਨਾਂ ਨੇ ਇਹ ਵੀ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਪਟਵਾਰੀਆਂ ਦੀ ਘਾਟ ਦੇ ਕਾਰਨ ਕਿਸਾਨ ਆਪਣੀ ਫਸਲ ਨੂੰ ਪੋਰਟਲ ’ਤੇ ਰਜਿਸਟਰੇਸ਼ਨ ਨਹੀਂ ਕਰਵਾ ਸਕੇ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਨਾਂ ਕਿਸੇ ਸ਼ਰਤ ਤੋਂ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਐੱਮਐੱਸਪੀ ਰੇਟ ’ਤੇ ਖਰੀਦੀ ਜਾਵੇ ਨਹੀਂ ਤਾਂ ਮਜ਼ਬੂਰਨ ਕਿਸਾਨ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੇ।