Mansa Flood News: ਚਾਂਦਪੁਰਾ ਬੰਨ੍ਹ ਟੁੱਟਣ ਨਾਲ ਵਧੀਆਂ ਮੁਸ਼ਕਿਲਾਂ, ਦੂਸਰੇ ਪਿੰਡਾਂ ਨਾਲੋਂ ਟੁੱਟਿਆ ਸੰਪਰਕ ਮਾਨਸਾ : ਪੰਜਾਬ ਵਿੱਚ ਹੜ੍ਹਾਂ ਨੇ ਹਾਹਾਕਾਰ ਮਚਾਈ ਹੋਈ ਹੈ। ਜਿਸ ਦਾ ਕਹਿਰ ਵੱਖ ਵੱਖ ਸ਼ਹਿਰਾਂ ਨੂੰ ਝੱਲਣਾ ਪਾ ਰਿਹਾ ਹੈ। ਉਥੇ ਹੀ, ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿੱਚ ਘੱਗਰ ਦਰਿਆ ’ਤੇ ਬਣੇ ਚਾਂਦਪੁਰਾ ਬੰਨ੍ਹ ਟੁੱਟਣ ਕਾਰਨ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਦਰਅਸਲ ਜ਼ਿਲ੍ਹੇ ਦੇ ਚਾਂਦਪੁਰ ਬੰਨ੍ਹ ਟੁੱਟਣ ਅਤੇ ਘੱਗਰ ਦੇ ਵਿੱਚ ਪਾੜ ਪੈਣ ਦੇ ਕਾਰਨ ਮਾਨਸਾ ਜ਼ਿਲ੍ਹੇ ਦੇ ਕਈ ਪਿੰਡ ਵਿੱਚ ਪਾਣੀ ਭਰ ਗਿਆ ਹੈ। ਇੰਨਾਂ ਹੀ ਨਹੀਂ ਪਿੰਡਾਂ ਦਾ ਦੂਸਰੇ ਪਿੰਡਾਂ ਦੇ ਨਾਲੋਂ ਸੰਪਰਕ ਟੁੱਟ ਚੁੱਕਾ ਹੈ।
ਇਨ੍ਹਾਂ ਪਿੰਡਾਂ ਦਾ ਦੂਸਰੇ ਪਿੰਡਾਂ ਨਾਲੋਂ ਸੰਪਰਕ ਟੁੱਟ ਚੁੱਕਾ ਹੈ ਚਾਂਦਪੁਰਾ ਦੇ ਨਜ਼ਦੀਕ ਬਬਨਪੁਰ, ਗੋਰਖਨਾਥ,ਭਾਵਾ, ਕੁਲਰੀਆਂ, ਬੀਰੇਵਾਲਾ ਡੋਗਰਾਂ ਆਦਿ ਪਿੰਡਾਂ ਵਿੱਚ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਜਿਸ ਕਾਰਨ ਇਨ੍ਹਾਂ ਪਿੰਡਾਂ ਦੇ ਵਿੱਚ ਫਸੇ ਲੋਕਾਂ ਨੂੰ ਐਨਡੀਆਰਐਫ ਦੀਆਂ ਟੀਮਾਂ ਵੱਲੋਂ ਰੈਸਕਿਊ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਤੱਕ ਖਾਣ-ਪੀਣ ਦੀ ਸਮਗਰੀ ਵੀ ਪਹੁੰਚਾਈ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੀ ਇਨ੍ਹਾਂ ਲੋਕਾਂ ਤੱਕ ਦਵਾਈਆਂ ਪਹੁੰਚਾਉਣ ਦਾ ਕਾਰਜ ਕਰ ਰਹੀਆਂ ਹਨ ਅਤੇ ਐਮਰਜੈਂਸੀ ਤੌਰ ਤੇ ਹਸਪਤਾਲ ਦੀ ਬਣਾ ਦਿੱਤੇ ਗਏ ਹਨ।
ਪ੍ਰਭਾਵਿਤ ਇਲਾਕਿਆਂ ਨੂੰ ਪਹੁੰਚਾਈ ਜਾ ਰਹੀ ਮਦਦ ਰਾਸ਼ੀ : ਮਾਨਸਾ ਜ਼ਿਲ੍ਹੇ ਦੇ ਜਿੰਨਾ ਪਿੰਡਾਂ ਨੂੰ ਪਾਣੀ ਨੇ ਘੇਰ ਲਿਆ ਉਹਨਾਂ ਪਿੰਡਾਂ ਵਿੱਚ ਹੁਣ ਐਨ ਡੀ ਆਰ ਐਫ ਦੀਆਂ ਟੀਮਾਂ ਰਾਹਤ ਸਮੱਗਰੀ ਪਹੁੰਚਾ ਰਹੀਆਂ ਹਨ। ਮਾਨਸਾ ਜ਼ਿਲ੍ਹੇ ਦਾ ਪਿੰਡ ਬੀਰੇ ਵਾਲਾ ਡੋਗਰਾ ਗੋਰਖਪੁਰ ਅਤੇ ਬਬਨਪੁਰ ਪਾਣੀ ਦੇ ਵਿੱਚ ਪ੍ਰਸ਼ਾਸਨ ਵੱਲੋਂ ਕਿਸ਼ਤੀਆਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿਲ੍ਹਾ ਪ੍ਰਸ਼ਾਸਨ ਵੱਲੋਂ ਕਿਸ਼ਤੀਆਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਕਿ ਪਾਣੀ ਦੇ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ।
ਪਿੰਡ ਵਿੱਚ ਕਿਸੇ ਵਿਅਕਤੀ ਨੂੰ ਪਾਣੀ ਵਿੱਚ ਨਹੀਂ ਘੇਰਨ ਦਿੱਤਾ ਜਾਵੇਗਾ: ਬੀਤੇ ਦਿਨ ਐਤਵਾਰ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹੇ ਦਾ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਨਾਲ ਮੀਟਿੰਗ ਕਰਕੇ ਹਰ ਪਿੰਡ ਦੇ ਵਿੱਚ ਪਾਣੀ ਵਿੱਚ ਘਿਰੇ ਲੋਕਾਂ ਨੂੰ ਬਾਹਰ ਕੱਢਣ ਅਤੇ ਉਨ੍ਹਾਂ ਤੱਕ ਦਵਾਈਆਂ ਤੇ ਰਾਹਤ ਸਮੱਗਰੀ ਪਹੁੰਚਾਉਣ ਦੇ ਆਦੇਸ਼ ਦਿੱਤੇ ਸਨ। ਇਸ ਦੌਰਾਨ ਮੀਟਿੰਗ ਦੇ ਵਿੱਚ ਸਰਦੂਲਗੜ੍ਹ ਮਾਨਸਾ ਅਤੇ ਬੁਢਲਾਡਾ ਦੇ ਵਿਧਾਇਕ ਵੀ ਮੌਜੂਦ ਸਨ। ਜਿਲ੍ਹਾ ਪ੍ਰਸ਼ਾਸਨ ਨੇ ਸਿਹਤ ਮੰਤਰੀ ਨੂੰ ਭਰੋਸਾ ਦਿੱਤਾ ਸੀ ਕਿ ਕਿਸੇ ਵੀ ਪਿੰਡ ਵਿੱਚ ਕਿਸੇ ਵਿਅਕਤੀ ਨੂੰ ਪਾਣੀ ਵਿੱਚ ਨਹੀਂ ਘੇਰਨ ਦਿੱਤਾ ਜਾਵੇਗਾ। ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇਗਾ। ਜਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਮਾਨਸਾ ਜ਼ਿਲ੍ਹੇ ਦੇ ਹੋਰ ਵੀ ਪਿੰਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਜਿਥੇ ਪਾਣੀ ਆਉਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਦਾ ਪਿੰਡ ਮੋਫਰ ਦਾਨੇਵਾਲਾ ਆਦਿ ਪਿੰਡਾਂ ਨੂੰ ਖਾਲੀ ਕਰਵਾ ਦਿੱਤਾ ਹੈ ਅਤੇ ਮਾਨਸਾ ਜ਼ਿਲ੍ਹੇ ਦੇ ਵਿੱਚ ਅਲਰਟ ਜਾਰੀ ਹੈ।