ਮਾਨਸਾ:ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਦਿੱਲੀ ਦੇ ਵਿੱਚ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹੈ। ਅੰਦੋਲਨ ਵਿੱਚ ਜਾਣ ਦੇ ਲਈ ਕਿਸਾਨਾਂ ਨੂੰ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਤਾਂ ਕਿ ਅੰਦੋਲਨ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਵਧਾਈ ਜਾਵੇ। ਇਸੇ ਤਹਿਤ ਮਾਨਸਾ ਵਿਖੇ ਅੱਜ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ, ਤੇ ਪਿੰਡਾਂ ਦੇ ਵਿੱਚ ਹੋਰ ਵੀ ਕਿਸਾਨਾਂ ਨੂੰ ਦਿੱਲੀ ਅੰਦੋਲਨ ਵਿੱਚ ਜਾਣ ਦੇ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ, ਹਰਦੇਵ ਸਿੰਘ ਬੁਰਜ ਰਾਠੀ ਅਤੇ ਬਲਵਿੰਦਰ ਸ਼ਰਮਾ ਨੇ ਕਿਹਾ, ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ, ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਦੇ ਵਿੱਚ ਲਗਾਤਾਰ ਅੰਦੋਲਨ ਜਾਰੀ ਹੈ।
ਮਾਨਸਾ: ਅੰਦੋਲਨ 'ਚ ਜਾਣ ਲਈ ਕਿਸਾਨਾਂ ਦੀ ਮੀਟਿੰਗ - ਅੰਦੋਲਨ
ਕਿਸਾਨ ਆਗੂਆਂ ਵੱਲੋਂ ਕਿਸਾਨੀ ਅੰਦੋਲਨ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਣ ਦੇ ਲਈ ਸੱਦੇ ਦਿੱਤੇ ਜਾ ਰਹੇ ਹਨ। ਜਿਸ ਲਈ ਇਨ੍ਹਾਂ ਕਿਸਾਨ ਆਗੂਆਂ ਵੱਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਰਾਜ਼ੀ ਨਹੀਂ ਹੋ ਰਹੀ। ਜਿਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਕਿਸਾਨੀ ਅੰਦੋਲਨ ਦੇ ਜ਼ਰੀਏ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ ਆਪਣੇ ਸੰਘਰਸ਼ ਨੂੰ ਦਿਨੋ-ਦਿਨ ਤੇਜ਼ ਕੀਤਾ ਜਾ ਰਿਹਾ ਹੈ।
ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪਾਰਲੀਮੈਂਟ ਦੇ ਬਾਹਰ ਆਪਣੀ ਸੰਸਦ ਲਗਾ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਜਲਦ ਹੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਦੂਜੇ ਦਿਨ ਵੀ ਜੰਤਰ ਮੰਤਰ 'ਤੇ ਜਾਰੀ ਕਿਸਾਨਾਂ ਦੀ ਸੰਸਦ