ਪੰਜਾਬ

punjab

ETV Bharat / state

ਮਾਨਸਾ ਦੀਆਂ ਪੰਚਾਇਤਾਂ ਨੇ ਝੋਨੇ ਦੀ ਲਵਾਈ ਲਈ ਮਤੇ ਕੀਤੇ ਪਾਸ, ਮਜ਼ਦੂਰਾਂ 'ਚ ਰੋਸ - ਮਾਨਸਾ ਦੀਆਂ ਪੰਚਾਇਤਾਂ

ਮਾਨਸਾ ਤੇ ਬਠਿੰਡਾ ਜ਼ਿਲ੍ਹੇ ਦੀਆਂ ਪੰਚਾਇਤਾਂ ਵੱਲੋਂ ਆਪਣੇ ਤੌਰ ਉੱਤੇ ਕੁਝ ਮਤੇ ਪਾਸ ਕੀਤੇ ਗਏ ਹਨ ਜਿਸ ਵਿੱਚ ਝੋਨੇ ਦੀ ਲਵਾਈ ਦਾ ਪੰਚਾਇਤਾਂ ਨੇ ਰੇਟ ਤੈਅ ਕੀਤਾ ਹੈ।

ਫ਼ੋਟੋ।
ਫ਼ੋਟੋ।

By

Published : May 9, 2020, 9:29 PM IST

ਮਾਨਸਾ: ਝੋਨੇ ਦੀ ਲਵਾਈ ਨੂੰ ਲੈ ਕੇ ਮਾਨਸਾ ਤੇ ਬਠਿੰਡਾ ਜ਼ਿਲ੍ਹੇ ਦੀਆਂ ਪੰਚਾਇਤਾਂ ਵੱਲੋਂ ਆਪਣੇ ਤੌਰ ਉੱਤੇ ਕੁਝ ਮਤੇ ਪਾਸ ਕੀਤੇ ਗਏ ਹਨ ਜਿਸ ਵਿੱਚ ਝੋਨੇ ਦੀ ਲਵਾਈ ਦਾ ਪੰਚਾਇਤਾਂ ਨੇ ਰੇਟ ਤੈਅ ਕੀਤਾ ਹੈ ਅਤੇ ਪਾਸ ਕੀਤੇ ਗਏ ਮਤੇ ਵਿੱਚ ਲਿਖਿਆ ਹੈ ਕਿ ਜੇ ਇਨ੍ਹਾਂ ਮਜ਼ਦੂਰਾਂ ਨੂੰ ਕੋਈ ਜ਼ਿਆਦਾ ਰੇਟ ਦੇਵੇਗਾ ਉਸ ਕਿਸਾਨ ਦਾ ਵੀ ਬਾਈਕਾਟ ਕੀਤਾ ਜਾਵੇਗਾ ਤੇ ਜੇ ਕੋਈ ਮਜ਼ਦੂਰ ਜ਼ਿਆਦਾ ਰੇਟ ਮੰਗੇਗਾ ਤਾਂ ਉਸ ਦਾ ਵੀ ਬਾਈਕਾਟ ਕੀਤਾ ਜਾਵੇਗਾ।

ਵੇਖੋ ਵੀਡੀਓ

ਇਸ ਤੋਂ ਬਾਅਦ ਮਜ਼ਦੂਰ ਨੇਤਾਵਾਂ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦੇ ਕੇ ਇਨ੍ਹਾਂ ਪੰਚਾਇਤਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮਜ਼ਦੂਰ ਨੇਤਾ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਮਾਨਸਾ ਤੇ ਬਠਿੰਡਾ ਜ਼ਿਲ੍ਹੇ ਦੀਆਂ ਪੰਚਾਇਤਾਂ ਨੇ ਮਤੇ ਪਾਏ ਹਨ ਤੇ ਮਜ਼ਦੂਰਾਂ ਦਾ ਰੇਟ ਤੈਅ ਕੀਤਾ ਜਦੋਂ ਕਿ ਪੰਚਾਇਤਾਂ ਨੂੰ ਕੋਈ ਅਧਿਕਾਰ ਨਹੀਂ।

ਕੁਝ ਕਿਸਾਨ ਜਥੇਬੰਦੀਆਂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਕਿਸਾਨ ਜਥੇਬੰਦੀਆਂ ਧਰਨਿਆਂ ਵਿੱਚ ਮਜ਼ਦੂਰ ਕਿਸਾਨ ਦਾ ਨਹੁੰ ਮਾਸ ਦਾ ਰਿਸ਼ਤਾ ਹੋਣ ਦੀ ਗੱਲ ਕਰਦੀਆਂ ਹਨ ਉਹ ਵੀ ਇਨ੍ਹਾਂ ਮੱਤਿਆਂ ਵਿੱਚ ਸ਼ਾਮਲ ਹੋਈਆਂ ਹਨ ਜਿਸ ਦਾ ਮਜ਼ਦੂਰ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਤੇ ਇਨ੍ਹਾਂ ਪੰਚਾਇਤਾਂ ਦੇ ਖ਼ਿਲਾਫ਼ ਐਸਸੀਐਸਟੀ ਐਕਟ ਦਾ ਮਾਮਲਾ ਦਰਜ ਕਰਨ ਅਤੇ ਇਨ੍ਹਾਂ ਦੀ ਮਾਨਤਾ ਰੱਦ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ।

ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਸਾਡੇ ਵੱਲੋਂ ਕੋਈ ਵੀ ਅਜਿਹੀ ਹਦਾਇਤ ਜਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਉਨ੍ਹਾਂ ਦੇ ਧਿਆਨ ਵਿੱਚ ਮਾਮਲਾ ਆਇਆ ਹੈ ਅੱਜ ਕੁਝ ਮਜ਼ਦੂਰ ਜਥੇਬੰਦੀਆਂ ਵੱਲੋਂ ਉਨ੍ਹਾਂ ਦੇ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਹੈ ਤੇ ਕੁਝ ਪਿੰਡਾਂ ਦਾ ਜ਼ਿਕਰ ਵੀ ਕੀਤਾ ਗਿਆ ਹੈ ਜਦ ਕਿ ਪੰਚਾਇਤਾਂ ਨੂੰ ਅਜਿਹੇ ਮਤੇ ਪਾਸ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਹ ਫਿਰ ਵੀ ਮਾਮਲੇ ਦੀ ਜਾਂਚ ਕਰਵਾ ਰਹੇ ਹਨ ਤੇ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details