ਮਾਨਸਾ :ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਜਾ ਰਹੀ ਹੈ। ਇਸ ਤਹਿਤ ਸਖਤੀ ਕਰਦਿਆਂ ਪੁਲਿਸ ਵੱਲੋਂ ਜਗ੍ਹਾ ਜਗ੍ਹਾ ਨਾਕਾਬੰਦੀ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਮਾਨਸਾ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਦਰਅਸਲ ਪੁਲਿਸ ਨੇ ਨਾਕੇਬੰਦੀ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ 29 ਕੁਇੰਟਲ ਭੁੱਕੀ ਬਰਾਮਦ ਕੀਤੀ ਹੈ। ਮਾਮਲੇ ਸਬੰਧੀ ਵਧੇਰੇ ਜਾਣਕਰੀ ਦਿੰਦੇ ਹੋਏ ਮਾਨਸਾ ਦੇ ਐਸ ਐਸ ਪੀ ਡਾਕਟਰ ਨਾਨਕ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਐਸ ਐਸ ਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਮਾਨਸਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਸਾਰੇ ਇੰਦੌਰ ਦੇ ਰਹਿਣ ਵਾਲੇ ਹਨ। ਜੋ ਕਿ ਕੈਂਟਰ ਦੇ ਵਿੱਚ 145 ਗੱਟੇ ਲੈਕੇ ਜਾ ਰਹੇ ਸਨ ਇਹਨਾਂ ਵਿੱਚ ਟੋਟਲ 29 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਹੈ।
ਪੰਜਾਬ ਤੋਂ ਬਾਹਰ ਦੇ ਨਸ਼ਾ ਤਸਕਰ :ਉਨ੍ਹਾਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਸੀ.ਆਈ.ਏ ਸਟਾਫ ਮਾਨਸਾ ਦੇ ਇੰਚਾਰਜ ਸੁਖਜੀਤ ਸਿੰਘ ਦੀ ਅਗਵਾਈ ਹੇਠ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਬੁਢਲਾਡਾ-ਸੁਨਾਮ ਰੋਡ ਤੇ ਪਿੰਡ ਦੋਦੜਾ ਤੋਂ ਭਾਦੜਾ ਨੂੰ ਜਾਦੀ ਸੜਕ ਉੱਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇੱਕ ਆਈਸ਼ਰ ਕੈਂਟਰ ਜਿਸ ਤੇ ਕਾਲੇ ਰੰਗ ਦੀ ਤਰਪਾਲ ਪਾਕੇ ਰੱਸੀ ਬੰਨ੍ਹੀ ਹੋਈ ਆਉਂਦੀ ਦਿਖਾਈ ਦਿੱਤੀ। ਕੈਂਟਰ ਨੰਬਰ MP-09-GF-2951 ਰੋਕਿਆ ਗਿਆ। ਜਿਸ ਵਿੱਚ ਤਿੰਨ ਵਿਅਕਤੀ ਸਵਾਰ ਸਨ।