ਮਾਨਸਾ:ਕੋਰੋਨਾ ਵਾਇਰਸ ਦੌਰਾਨ ਚੋਰੀਆਂ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆ ਹਨ।ਸੀ.ਆਈ.ਏ. ਸਟਾਫ ਅਤੇ ਪੁਲਿਸ ਵੱਲੋਂ ਇਕ ਗਿਰੋਹ ਦਾ ਪਰਦਾਫਾਸ ਕੀਤਾ ਹੈ ਜੋ ਮੋਟਰਸਾਈਕਲ ਚੋਰੀ ਕਰਕੇ ਉਨ੍ਹਾਂ ਉੱਪਰ ਜਾਅਲੀ ਨੰਬਰ ਲਗਾਕੇ ਅਤੇ ਆਰ.ਸੀ. ਬਣਾਉਣ ਦਾ ਝਾਂਸਾ ਦੇ ਕੇ ਭੋਲੇ-ਭਾਲੇ ਲੋਕਾਂ ਨੂੰ ਵੇਚ ਕੇ ਕਮਾਈ ਕਰਦੇ ਸਨ।ਪੁਲਿਸ ਨੇ ਗਿਰੋਹ ਦੇ ਚਾਰ ਮੈਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 2 ਲੱਖ 40 ਹਜਾਰ ਰੁਪਏ ਦੀ ਕੀਮਤ ਵਾਲੇ 8 ਮੋਟਰਸਾਇਕਿਲ ਬਰਾਮਦ ਕੀਤੇ ਹਨ।
ਮਾਨਸਾ ਪੁਲਿਸ ਨੇ ਕੀਤਾ ਚੋਰ ਗਿਰੋਹ ਦਾ ਪਰਦਾਫਾਸ਼
ਮਾਨਸਾ ਪੁਲਿਸ ਨੇ ਇਕ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਪੁਲਿਸ ਨੇ ਇਨ੍ਹਾਂ ਕੋਲੋਂ 2 ਲੱਖ 40 ਹਜ਼ਾਰ ਰੁਪਏ ਦੀ ਕੀਮਤ ਵਾਲੇ 8 ਮੋਟਰਸਾਈਕਲ ਬਰਾਮਦ ਕੀਤੇ ਹਨ।ਪੁਲਿਸ ਨੇ ਚਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਅਤੇ ਇਕ ਮੁਲਜ਼ਮ ਫਰਾਰ ਹੈ।
ਇਸ ਬਾਰੇ ਪੁਲਿਸ ਅਧਿਕਾਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ-1 ਅਤੇ ਸੀ.ਆਈ.ਏ. ਦੀ ਪੁਲਿਸ ਟੀਮ ਨੇ ਇੱਕ ਮੋਟਰਸਾਈਕਲ ਚੋਰ ਗਿਰੋਹ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ 8 ਮੋਟਰਸਾਈਕਲ ਬਰਾਮਦ ਕਰਕੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇੱਕ ਮੁਲਜ਼ਮ ਫਰਾਰ ਹੈ ਜਿਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਵਿਚੋ ਦੋ ਮੁਲਜ਼ਮ ਸੰਦੀਪ ਅਤੇ ਹਰਦੀਪ ਉੱਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ 2 ਲੱਖ 40 ਹਜਾਰ ਰੁਪਏ ਦੀ ਕੀਮਤ ਵਾਲੇ 8 ਮੋਟਰਸਾਇਕਿਲ ਬਰਾਮਦ ਕੀਤੇ ਹਨ। ਉਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਅੱਗੇ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜੋ:Agricultural Laws:ਕੋਰੋਨਾ ਕਾਲ 'ਚ ਜੇਕਰ ਬਣ ਸਕਾ ਤਾਂ ਰੱਦ ਕਿਉਂ ਨਹੀਂ ਹੋ ਸਕਦੇ-ਰਾਕੇਸ਼ ਟਿਕੈਤ