ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਇੱਕ ਹੋਰ ਗ੍ਰਿਫਤਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮਾਨਸਾ ਪੁਲਿਸ ਨੇ ਸਰਵਜੋਤ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਦੱਸ ਦਈਏ ਕਿ ਮਾਨਸਾ ਪੁਲਿਸ ਨੇ ਸਰਵਜੋਤ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਗ੍ਰਿਫਤਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਟੀਨੂੰ ਦੀ ਨਿਸ਼ਾਨਦੇਹੀ ਉੱਤੇ ਸਰਵਜੋਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ ਵਿੱਚ ਇੱਕ ਹੋਰ ਗ੍ਰਿਫਤਾਰ, ਟੀਨੂੰ ਨੇ ਦਿੱਤੀ ਸੀ ਜਾਣਕਾਰੀ - ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ
ਮਾਨਸਾ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਸਰਵਜੋਤ ਨਾਲ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਟੀਨੂੰ ਦੀ ਨਿਸ਼ਾਨਦੇਹੀ ਤੋਂ ਬਾਅਦ ਸਰਵਜੋਤ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
29 ਮਈ ਨੂੰ ਮੂਸੇਵਾਲਾ ਦਾ ਕਤਲ: ਕਾਬਿਲੇਗੌਰ ਹੈ ਕਿ 29 ਮਈ ਨੂੰ ਮਾਨਸਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਜੋ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ਗੋਲਡੀ ਬਰਾੜ ਇਸ ਸਮੇਂ ਕੈਨੇਡਾ ਵਿੱਚ ਹੈ। ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੇ ਸਰੀਰ 'ਚ 19 ਗੋਲੀਆਂ ਲੱਗੀਆਂ ਸਨ ਅਤੇ 15 ਮਿੰਟਾਂ 'ਚ ਹੀ ਉਸਦੀ ਮੌਤ ਹੋ ਗਈ ਸੀ। ਜ਼ਿਆਦਾਤਰ ਗੋਲੀਆਂ ਮੂਸੇਵਾਲਾ ਦੇ ਸਰੀਰ ਦੇ ਸੱਜੇ ਪਾਸੇ ਲੱਗੀਆਂ। ਗੋਲੀਆਂ ਗੁਰਦੇ, ਜਿਗਰ, ਫੇਫੜਿਆਂ ਅਤੇ ਰੀੜ੍ਹ ਦੀ ਹੱਡੀ 'ਤੇ ਵੀ ਲੱਗੀਆਂ ਹਨ। ਮੌਤ ਦਾ ਕਾਰਨ ਹੈਮਰੇਜ ਸਦਮਾ ਦੱਸਿਆ ਗਿਆ ਹੈ।
ਇਹ ਵੀ ਪੜੋ:ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ਵਿੱਚ ਰੱਖਣ ਲਈ ਖਰਚੇ ਲੱਖਾਂ, ਹੋਵੇਗੀ ਵੱਡੀ ਕਾਰਵਾਈ !