ਮਾਨਸਾ:ਨਸ਼ਾ ਵਿਰੋਧੀ ਦਿਵਸ (Anti-Drug Day) ਨੂੰ ਲੈ ਕੇ ਮਾਨਸਾ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਪੁਲਿਸ ਨੇ ਨਾਨਕ ਮੱਲ ਧਰਮਸ਼ਾਲਾ ਵਿਚ ਸ਼ਹਿਰ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਮੌਕੇ ਨਸ਼ਾ ਵਿਰੋਧੀ ਕੈਂਪ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ (Drugs) ਦੇ ਪ੍ਰਤੀ ਉਨ੍ਹਾਂ ਨੂੰ ਜਾਗਰੂਕ ਕੀਤਾ ਗਿਆ ਹੈ ਅਤੇ ਉਹ ਅੱਗੇ ਤੋਂ ਨਸ਼ਿਆਂ ਤੋਂ ਪਰਹੇਜ਼ ਕਰਨਗੇ।
ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ
ਪੁਲਿਸ ਅਧਿਕਾਰੀ ਦਾ ਕਹਿਣੈ ਪੰਜਾਬ ਸਰਕਾਰ ਵੱਲੋਂ ਨਸ਼ਿਆਂ (Drugs) ਦੇ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਦੇ ਨਾਲ ਜਿੱਥੇ ਅਸੀਂ ਆਪਣੀ ਸਿਹਤ ਖ਼ਰਾਬ ਕਰ ਲੈਂਦੇ ਹਾਂ। ਉੱਥੇ ਹੀ ਆਪਣੇ ਘਰ ਦੇ ਵਿਚ ਵੀ ਕਈ ਤਰ੍ਹਾਂ ਦੇ ਝਗੜੇ ਪੈਦਾ ਹੋ ਜਾਂਦੇ ਹਨ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ ਅਤੇ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਵੇਚਣ ਵਾਲੇ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।