ਮਾਨਸਾ: ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਕਈ ਮਾਮਲੇ ਦਰਜ ਕੀਤੇ ਹਨ ਤੇ ਮੁਲਜ਼ਮਾਂ ਨੂੰ ਕਾਬੂ ਕਰਨ ’ਚ ਵੀ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸ਼ੱਕੀ ਵਿਅਕਤੀ ਦੀ ਜਾਂਚ ਜਿਸ ਤੋਂ 96 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ। ਫੜੇ ਗਏ ਮੁਲਜ਼ਮ ਦੀ ਪਛਾਣ ਪ੍ਰਿਤਪਾਲ ਸਿੰਘ ਉਰਫ਼ ਪਿਰਤਾ ਪੁੱਤਰ ਪੱਪੂ ਸਿੰਘ ਵਾਸੀ ਰਤੀਆ ( ਹਰਿਆਣਾ) ਵੱਜੋਂ ਹੋਈ ਹੈ। ਜਿਸ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਇਸ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਫਿਲਹਾਲ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜਾ ਮਾਮਲਾ ਥਾਣਾ ਬਰੇਟਾ ਦਾ ਹੈ ਜਿੱਥੇ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ ’ਤੇ ਛਾਪੇਮਾਰੀ ਕਰ 200 ਲੀਟਰ ਲਾਹਣ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਉਰਫ਼ ਕਾਲਾ ਪੁੱਤਰ ਨਛੱਤਰ ਸਿੰਘ ਵਾਸੀ ਸਿਰਸੀਵਾਲਾ ਦੇ ਵੱਜੋਂ ਹੋਈ ਹੈ। ਜਿਸ ਤੇ ਪੁਲਿਸ ਨੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਬਰੇਟਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਸਵੀਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਖੱਤਰੀਵਾਲਾ ਵਿਰੁੱਧ ਮੁਕੱਦਮਾ ਦਰਜ਼ ਕੀਤਾ ਹੈ, ਪੁਲਿਸ ਪਾਰਟੀ ਨੇ ਛਾਪੇਮਾਰੀ ਕਰ ਮੁਲਜ਼ਮ ਨੂੰ ਕਾਬੂ ਕਰ 50 ਲੀਟਰ ਲਾਹਣ ਬਰਾਮਦ ਕੀਤਾ ਹੈ।
ਮਾਨਸਾ ਪੁਲਿਸ ਨੇ ਵੱਡੀ ਮਾਤਰਾ ’ਚ ਨਸ਼ਾ ਕੀਤਾ ਬਰਾਮਦ - ਨਸ਼ਾ ਕੀਤਾ ਬਰਾਮਦ
ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਕਈ ਮਾਮਲੇ ਦਰਜ ਕੀਤੇ ਹਨ ਤੇ ਮੁਲਜ਼ਮਾਂ ਨੂੰ ਕਾਬੂ ਕਰਨ ’ਚ ਵੀ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸ਼ੱਕੀ ਵਿਅਕਤੀ ਦੀ ਜਾਂਚ ਜਿਸ ਤੋਂ 96 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ।
ਤਸਵੀਰ
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜਗਸੀਰ ਸਿੰਘ ਉਰਫ ਸੀਰਾ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਛਾਂਪਿਆਵਾਲੀ ਨੂੰ ਕਾਬੂ ਕੀਤਾ ਹੈ, ਜਿਸ ਤੋਂ 16 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।ਐੱਸ.ਐੱਸ.ਪੀ. ਮਾਨਸਾ ਦੇ ਦੱਸਿਆ ਕਿ ਪੁਲਿਸ ਵੱਲੋਂ ਹਰ ਰੋਜ਼ ਛਾਪੇਮਾਰੀ ਕਰ ਵੱਡੀ ਮਾਤਰਾ ’ਚ ਨਸ਼ੇ ਦੀ ਬਰਾਮਦਗੀ ਕੀਤੀ ਜਾ ਰਹੀ ਹੈ।