ਪੰਜਾਬ

punjab

ETV Bharat / state

ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਮਾਨਸਾ ਪੁਲਿਸ ਦੀ ਸਖ਼ਤ ਕਾਰਵਾਈ - ਕਰਫਿਊ ਦੀ ਉਲੰਘਣਾ

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕਰਫਿਊ ਦਾ ਸਮਾਂ ਵੱਧਾ ਕੇ 14 ਅਪ੍ਰੈਲ ਤੱਕ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਸ ਮਹਾਮਾਰੀ ਤੋਂ ਬਚਾਅ ਲਈ ਕਈ ਉਪਰਾਲੇ ਕਰ ਰਹੀ ਹੈ।

ਕਰਫਿਊ ਦੀ ਉਲੰਘਣਾ
ਕਰਫਿਊ ਦੀ ਉਲੰਘਣਾ

By

Published : Apr 6, 2020, 5:45 PM IST

ਮਾਨਸਾ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕਰਫਿਊ ਦਾ ਸਮਾਂ ਵੱਧਾ ਕੇ 14 ਅਪ੍ਰੈਲ ਤੱਕ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਸ ਮਹਾਮਾਰੀ ਤੋਂ ਬਚਾਅ ਲਈ ਕਈ ਉਪਰਾਲੇ ਕਰ ਰਹੀ ਹੈ, ਪਰ ਸ਼ਹਿਰ 'ਚ ਕੁੱਝ ਲੋਕ ਸਰੇਆਮ ਕਾਨੂੰਨ ਦੀ ਉਲੰਘਣਾ ਕਰਦੇ ਨਜ਼ਰ ਆਏ। ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਦਰਜਨਾਂ ਲੋਕਾਂ ਉੱਤੇ ਸਖ਼ਤ ਕਾਰਵਾਈ ਕੀਤੀ।

ਕਰਫਿਊ ਦੀ ਉਲੰਘਣਾ

ਇਸ ਸਬੰਧੀ ਜਾਣਕਾਰੀ ਦਿੰਦੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਵੱਲੋਂ ਕਰਫਿਊ ਵੱਧਾ ਕੇ 14 ਅਪ੍ਰੈਲ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੇ ਦੌਰਾਨ ਸਰਕਾਰ ਲੋਕਾਂ ਨੂੰ ਡੋਰ-ਟੂ-ਡੋਰ ਸਰਵਿਸ ਦੇ ਰਹੀ ਹੈ ਤਾਂ ਜੋ ਲੋਕ ਪਰੇਸ਼ਾਨ ਨਾ ਹੋਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾਣ ਮਗਰੋਂ ਵੀ ਕੁੱਝ ਲੋਕ ਜਾਣਬੁੱਝ ਕੇ ਕਾਨੂੰਨੀ ਆਦੇਸ਼ਾਂ ਉਲੰਘਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰਫਿਊ ਤੋੜਨ ਵਾਲਿਆਂ 'ਚ ਬਜ਼ੁਰਗ, ਆਦਮੀ, ਇਥੋ ਤੱਕ ਕੀ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਪੁਲਿਸ ਦਾ ਸਹਿਯੋਗ ਕਰਨ ਅਤੇ ਬਿਨਾਂ ਕੰਮ ਤੋਂ ਬਾਹਰ ਨਾ ਆਉਣ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲਗਭਗ ਅਜੇ ਤੱਕ ਲੋਕਾਂ ਦੇ 80 ਤੋਂ 90 ਦੋ ਪਹੀਆ ਵਾਹਨ ਜ਼ਬਤ ਕੀਤੇ ਗਏ ਹਨ।

ਹੋਰ ਪੜ੍ਹੋ : ਕਰਫਿਊ ਦੇ ਦੌਰਾਨ ਧੂਰੀ 'ਚ ਅਣਪਛਾਤੇ ਲੋਕਾਂ ਨੇ ਕੀਤੀ ਫਾਈਰਿੰਗ

ABOUT THE AUTHOR

...view details