ਪੰਜਾਬ

punjab

By

Published : Apr 9, 2020, 4:01 PM IST

ETV Bharat / state

ਕਣਕ ਦੀ ਕਟਾਈ ਨੂੰ ਲੈ ਕੇ ਐਸਐਸਪੀ ਮਾਨਸਾ ਨੇ ਕਿਸਾਨ ਨੇਤਾਵਾਂ ਨਾਲ ਕੀਤੀ ਮੀਟਿੰਗ

ਕਣਕ ਦੀ ਕਟਾਈ ਨੂੰ ਲੈ ਕੇ ਐਸਐਸਪੀ ਮਾਨਸਾ ਤਨਵਿੰਦਰ ਭਾਰਗਵ ਵੱਲੋਂ ਪਿੰਡ ਭੈਣੀ ਬਾਘਾ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਕਣਕ ਦੀ ਕਟਾਈ ਕਰਨ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਫ਼ੋਟੋ
ਫ਼ੋਟੋ

ਮਾਨਸਾ: ਕਣਕ ਦੀ ਕਟਾਈ ਨੂੰ ਲੈ ਕੇ ਐਸਐਸਪੀ ਮਾਨਸਾ ਤਨਵਿੰਦਰ ਭਾਰਗਵ ਵੱਲੋਂ ਪਿੰਡ ਭੈਣੀ ਬਾਘਾ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਕਣਕ ਦੀ ਕਟਾਈ ਕਰਨ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਵੇਖੋ ਵੀਡੀਓ

ਕਣਕ ਦੀ ਫਸਲ ਪੱਕ ਚੁੱਕੀ ਹੈ ਅਤੇ ਕਿਸਾਨਾਂ ਨੂੰ ਕਟਾਈ ਦੇ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਐਸਐਸਪੀ ਮਾਨਸਾ ਵੱਲੋਂ ਕਿਸਾਨ ਆਗੂਆਂ ਨਾਲ ਪਿੰਡ ਭੈਣੀ ਮੰਗਾਂ ਚੋਂ ਮੀਟਿੰਗ ਕੀਤੀ ਗਈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਨੂੰ ਕਣਕ ਦੀ ਕਟਾਈ ਕਰਨ ਦੇ ਲਈ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਟਾਈ ਕਰਨ ਤੋਂ ਬਾਅਦ ਕਣਕ ਵੇਚਣ 'ਚ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ, ਇਸ ਨੂੰ ਲੈ ਕੇ ਵੀ ਪੰਜਾਬ ਸਰਕਾਰ ਵੱਲੋਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਕਿ ਕਿਸਾਨ ਆਪਣੀ ਆਸਾਨੀ ਨਾਲ ਕਣਕ ਵੀ ਵੱਢ ਸਕਣ ਅਤੇ ਕਰਫ਼ਿਊ ਦੀ ਵੀ ਉਲੰਘਣਾ ਨਾ ਕਰਨ।

ਉਨ੍ਹਾਂ ਕਿਹਾ ਕਿ ਜਿੱਥੇ ਹਰ ਇੱਕ ਪਾਸੇ ਕੋਰੋਨਾ ਦੀ ਬੀਮਾਰੀ ਤੋਂ ਬਚਾਉਣ ਲਈ ਕਰਫਿਊ ਜਾਰੀ ਹੈ ਉੱਥੇ ਹੀ ਕਿਸਾਨਾਂ ਨੂੰ ਵੀ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਪੰਜਾਬ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕਣਕ ਦੀ ਕਟਾਈ ਕਰਨ ਚੋਂ ਕਿਸਾਨਾਂ ਨੂੰ ਸਮੱਸਿਆ ਆ ਰਹੀ ਸੀ ਜਿਸ ਨੂੰ ਲੈ ਕੇ ਐਸਐਸਪੀ ਵੱਲੋਂ ਉਨ੍ਹਾਂ ਦੀਆਂ ਸਮੱਸਿਆਂ ਸੁਣੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਹੈ ਕਿ ਉਨ੍ਹਾਂ ਨੂੰ ਕਣਕ ਦੀ ਕਟਾਈ ਕਰਨ 'ਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ABOUT THE AUTHOR

...view details