ਮਾਨਸਾ: ਸ਼ਹਿਰ ਦੇ ਪਿੰਡ ਝੰਡਾ ਕਲਾਂ ਤੋਂ ਵਿਦੇਸ਼ ਗਏ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ - ਪੰਜਾਬੀ ਨੌਜਵਾਨ ਦੀ ਕੈਨੇਡਾ 'ਚ ਮੌਤ
ਮਾਨਸਾ ਦੇ ਪਿੰਡ ਝੰਡਾ ਕਲਾਂ ਦੇ ਇੱਕ ਨੌਜਵਾਨ ਦੀ ਕੈਨਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਨੌਜਵਾਨ ਮਾਰਚ ਮਹੀਨੇ 'ਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਮ੍ਰਿਤਕ ਦੇ ਪਰਿਵਾਰ ਨੇ ਸੂਬਾ ਤੇ ਭਾਰਤ ਸਰਕਾਰ ਕੋਲੋਂ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ 19 ਸਾਲਾ ਲਖਵਿੰਦਰ ਸਿੰਘ ਪਿੰਡ ਝੰਡਾ ਕਲਾਂ ਵਜੋਂ ਹੋਈ ਹੈ। ਲਖਵਿੰਦਰ ਇਸੇ ਸਾਲ ਮਰਾਚ ਦੇ ਮਹੀਨੇ 'ਚ ਪੜਾਈ ਕਰਨ ਲਈ ਕੈਨੇਡਾ ਗਿਆ ਸੀ। ਉਥੇ ਉਹ ਹਾਰਟ ਅਟੈਕ ਤੇ ਬ੍ਰੇਨ ਹੈਮਰੇਜ ਵਰਗੀ ਗੰਭੀਰ ਬਿਮਾਰੀਆਂ ਤੋਂ ਪੀੜਤ ਹੋ ਗਿਆ। ਉਥੇ ਦੇ ਡਾਕਟਰਾਂ ਨੇ ਲਖਵਿੰਦਰ ਦਾ ਇਲਾਜ ਕੀਤਾ ਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਡਾਕਟਰਾਂ ਵੱਲੋਂ ਵਧੀਆ ਤੋਂ ਵਧੀਆ ਇਲਾਜ ਦੀ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਾ ਜਾ ਸਕਿਆ ਤੇ 3 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਤੇ ਬ੍ਰੇਨ ਹੈਮਰੇਜ ਕਾਰਨ ਉਸ ਦੀ ਮੌਤ ਹੋ ਗਈ।
ਲਖਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਕੈਨੇਡਾ 'ਚ ਉਥੋਂ ਦੇ ਡਾਕਟਰਾਂ ਨੇ ਉਸ ਦਾ ਵਧੀਆ ਇਲਾਜ ਕੀਤਾ ਪਰ ਲਖਵਿੰਦਰ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ ਤਾਂ ਜੋ ਲਖਵਿੰਦਰ ਦੀ ਮ੍ਰਿਤਕ ਦੇਹ ਭਾਰਤ ਲਿਆ ਕੇ ਉਸ ਨੂੰ ਅੰਤਮ ਵਿਦਾਈ ਦਿੱਤੀ ਜਾ ਸਕੇ।