ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿੱਚ ਜਾਂਦੇ ਹੋਏ ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਤਿੰਦਰ ਸਿੰਘ ਜੈਲਦਾਰ ਵਜੋਂ ਹੋਈ ਹੈ। ਦਰਅਸਲ ਹਿਸਾਰ ਵਿਖੇ ਟਰਾਲੀ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋਈ ਸੀ। ਇਸ ਹਾਦਸੇ ਵਿੱਚ ਇੱਕ ਨੌਜਵਾਨ ਜ਼ਖ਼ਮੀ ਦੱਸਿਆ ਜਾ ਰਿਹਾ ਹੈ।
ਦਿੱਲੀ ਵਿਖੇ ਕਿਸਾਨਾਂ ਦੇ ਧਰਨੇ 'ਚ ਸ਼ਾਮਿਲ ਹੋਣ ਜਾ ਰਹੇ ਮਾਨਸਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ - Death in a road accident
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿੱਚ ਜਾਂਦੇ ਹੋਏ ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਤਿੰਦਰ ਸਿੰਘ ਜੈਲਦਾਰ ਵਜੋਂ ਹੋਈ ਹੈ।
ਦਿੱਲੀ ਜਾ ਰਹੇ ਮਾਨਸਾ ਦੇ ਨੌਜਵਾਨ ਦੀ ਹਾਦਸੇ ਵਿੱਚ ਹੋਈ ਮੌਤ
ਮ੍ਰਿਤਕ ਨੌਜਵਾਨ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਦਿੱਲੀ ਵਿਖੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਵਿੱਚ ਸ਼ਾਮਿਲ ਹੋਣ ਦੇ ਲਈ ਪਿੰਡ ਫੱਤਾ ਮਾਲੋਕਾ ਤੋਂ ਨੌਜਵਾਨ ਟਰੈਕਟਰ ਟਰਾਲੀ ਰਾਹੀਂ ਦਿੱਲੀ ਧਰਨੇ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸੀ।