ਮਾਨਸਾ: ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਚੋਂ ਸੀਵਰੇਜ ਦਾ ਗੰਦਾ ਪਾਣੀ ਭਰ ਜਾਣ ਕਾਰਨ ਸ਼ਹਿਰ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ> ਪਾਣੀ ਇਸ ਕਦਰ ਭਰਿਆ ਹੋਇਆ ਹੈ ਜਿਵੇਂ ਕਈ ਘੰਟਿਆਂ ਤੋਂ ਸ਼ਹਿਰ ਚ ਮੀਂਹ ਪੈ ਰਿਹਾ ਹੋਵੇ। ਇਸ ਰਸਤੇ ਚੋਂ ਆਉਣ ਜਾਣ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਈ ਤਰ੍ਹਾਂ ਦੀ ਬੀਮਾਰੀਆਂ ਫੈਲਣ ਦਾ ਖੌਫ- ਸਥਾਨਕਵਾਸੀ
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਸਰਕਾਰ ਕੋਰੋਨਾ ਤੋਂ ਬਚਣ ਲਈ ਕਹਿ ਰਹੀ ਹੈ ਤੇ ਦੂਜੇ ਪਾਸੇ ਇਹ ਗੰਦਾ ਪਾਣੀ ਭਿਆਨਕ ਬੀਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇ। ਕਿਉਂਕਿ ਇਸ ਗੰਦੇ ਪਾਣੀ ਕਾਰਨ ਬੱਚੇ ਬਜ਼ੁਰਗਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਪੈ ਰਿਹਾ ਹੈ। ਸਕੂਲ ਜਾਣ ਵਾਲੇ ਬੱਚੇ ਇਸੇ ਰਸਤੇ ਤੋਂ ਜਾਨ ਜੋਖਿਮ ਚ ਪਾ ਕੇ ਲੰਘਦੇ ਹਨ। ਜਿਸ ਕਾਰਨ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਉਹ ਪਹਿਲ ਦੇ ਆਧਾਰ ਤੇ ਇਸ ਸਮੱਸਿਆ ਦਾ ਹੱਲ ਕੱਢਣ।