ਮਾਨਸਾ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਕਲਾਸ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਜਿਨ੍ਹਾਂ ਵਿੱਚ ਇਕ ਵਾਰ ਫਿਰ ਮਾਨਸਾ ਜ਼ਿਲ੍ਹੇ ਦੀਆਂ ਦੋ ਧੀਆਂ ਨੇ ਪੰਜਾਬ ਵਿੱਚੋਂ ਪਹਿਲਾ ਤੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਨਾਲ ਮਾਨਸਾ ਜਿਲ੍ਹਾ ਦਾ ਨਾਮ ਰੋਸ਼ਨ ਕਰ ਦਿੱਤਾ ਹੈ। ਇਹ ਦੋਨੋਂ ਧੀਆਂ ਸਰਕਾਰੀ ਕੰਨਿਆ ਸੀਨੀਅਰ ਸਕੈਡਰੀ ਸਕੂਲ ਬੁਢਲਾਡਾ ਦੀਆਂ ਵਿਦਿਆਰਥਣਾਂ ਹਨ ਜਿਨ੍ਹਾਂ ਨੇ ਪੰਜਾਬ ਦੇ ਵਿਚੋਂ ਟੌਪ ਕੀਤਾ ਹੈ।
ਮਾਨਸਾ ਦਾ ਨਾਂ ਕੀਤਾ ਰੌਸ਼ਨ: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਵਾਰ ਫਿਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ 8 ਵੀ ਕਲਾਸ ਦੇ ਨਤੀਜਿਆ ਵਿਚੋ ਬਾਜ਼ੀ ਮਾਰ ਲਈ ਹੈ। ਸਰਕਾਰੀ ਕੰਨਿਆ ਸੀਨੀਅਰ ਸਕੈਡਰੀ ਸਕੂਲ ਬੁਢਲਾਡਾ ਦੀਆਂ ਦੋ ਵਿਦਿਆਰਥਣਾਂ ਨੇ ਪਹਿਲਾ ਅਤੇ ਦੂਸਰਾ ਸਥਾਨ ਪੰਜਾਬ ਦੇ ਵਿੱਚੋਂ ਹਾਸਲ ਕੀਤਾ ਹੈ। ਲਵਪ੍ਰੀਤ ਕੌਰ 600/600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਤੇ ਗੁਰਅੰਕਿਤ ਕੌਰ 600/600 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।
ਦੋਨੋ ਕੁੜੀਆਂ ਦਾ ਇਕ ਸੁਪਨਾ:ਪਹਿਲਾ ਸਥਾਨ ਹਾਸਲ ਕਰਨ ਵਾਲੀ ਲਵਪ੍ਰੀਤ ਕੌਰ ਨੇ ਕਿਹਾ ਕਿ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸਨੇ ਪੰਜਾਬ ਦੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਉਸ ਦਾ ਸੁਪਨਾ ਡਾਕਟਰ ਬਣਨ ਦਾ ਹੈ। ਲੋਕ ਸੇਵਾ ਕਰੇਗੀ ਮਨਪ੍ਰੀਤ ਕੌਰ ਨੇ ਕਿਹਾ ਕਿ ਉਸ ਨੇ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ। ਉਸ ਨੂੰ ਉਮੀਦ ਨਹੀਂ ਸੀ ਕਿ ਉਹ ਪੰਜਾਬ ਦੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰੇਗੀ। ਲਵਪ੍ਰੀਤ ਕੌਰ ਦੇ ਮਾਤਾ ਪਿਤਾ ਨੇ ਵੀ ਲਵਪ੍ਰੀਤ ਕੌਰ ਦਾ ਸੁਪਨਾ ਪੂਰਾ ਕਰਨ ਦੇ ਲਈ ਭਰੋਸਾ ਦਿੱਤਾ ਹੈ।