ਪੰਜਾਬ

punjab

ETV Bharat / state

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਿਆਸੀ ਲੋਕਾਂ ਵੱਲੋਂ ਮਾਰਚ

ਸ਼ਹੀਦ ਭਗਤ ਸਿੰਘ ਜੀ (Shaheed Bhagat Singh ji) ਦੇ 114ਵੇਂ ਜਨਮ ਦਿਵਸ (Birthday) ਮੌਕੇ ਮਾਨਸਾ ਸ਼ਹਿਰ ਦੇ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ (Political parties) ਵੱਲੋਂ ਪੈਦਲ ਅਤੇ ਮੋਟਰਸਾਈਕਲ ਮਾਰਚ ਕਰਕੇ ਸ਼ਹੀਦ ਭਗਤ ਸਿੰਘ ਜੀ (Shaheed Bhagat Singh ji) ਦੇ ਬੁੱਤ ‘ਤੇ ਜਾ ਕੇ ਉਨ੍ਹਾਂ ਨੂੰ ਫੁੱਲ ਮਾਲਾਵਾਂ ਪਹਿਨਾਈਆਂ ਗਈਆਂ।

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਿਆਸੀ ਲੋਕਾਂ ਵੱਲੋਂ ਮਾਰਚ
ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਿਆਸੀ ਲੋਕਾਂ ਵੱਲੋਂ ਮਾਰਚ

By

Published : Sep 28, 2021, 5:01 PM IST

ਮਾਨਸਾ:ਆਜ਼ਾਦੀ ਦੇ ਪਰਵਾਨੇ ਸ਼ਹੀਦ ਭਗਤ ਸਿੰਘ ਜੀ (Shaheed Bhagat Singh ji) ਦੇ 114ਵੇਂ ਜਨਮ ਦਿਵਸ (Birthday) ਮੌਕੇ ਮਾਨਸਾ ਸ਼ਹਿਰ ਦੇ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ (Political parties) ਵੱਲੋਂ ਪੈਦਲ ਅਤੇ ਮੋਟਰਸਾਈਕਲ ਮਾਰਚ ਕਰਕੇ ਸ਼ਹੀਦ ਭਗਤ ਸਿੰਘ ਜੀ (Shaheed Bhagat Singh ji) ਦੇ ਬੁੱਤ ‘ਤੇ ਜਾ ਕੇ ਉਨ੍ਹਾਂ ਨੂੰ ਫੁੱਲ ਮਾਲਾਵਾਂ ਪਹਿਨਾਈਆਂ ਗਈਆਂ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹਿਰ ਦੇ ਵਿੱਚ ਪੈਦਲ ਮਾਰਚ ਕੀਤਾ ਗਿਆ। ਮਾਨਸਾ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ (Shaheed Bhagat Singh ji) ਦੇ ਅੱਜ 114ਵਾਂ ਜਨਮ ਦਿਵਸ ਅਸੀਂ ਮਨਾ ਰਹੇ ਹਾਂ, ਕਿਉਂਕਿ ਉਨ੍ਹਾਂ ਨੇ ਸਾਡੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਇਆ ਸੀ,

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਿਆਸੀ ਲੋਕਾਂ ਵੱਲੋਂ ਮਾਰਚ
ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਵੀਰ ਸਿੰਘ ਭੁਪਾਲ ਨੇ ਦੀ ਅਗਵਾਈ ਵਿੱਚ ਮਾਲ ਗੋਦਾਮ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਸਿਰਾਂ ‘ਤੇ ਬਸੰਤੀ ਪੱਗਾਂ ਬੰਨ ਕੇ ਸ਼ਹਿਰ ਵਿੱਚ ਪੈਦਲ ਮਾਰਚ ਕੀਤਾ ਗਿਆ। ਇਸ ਮੌਕੇ ਯੂਥ ਕਾਂਗਰਸ ਨੇ ਇਨ੍ਹਾਂ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਵੱਲੋਂ ਦਿੱਤੇ ਨਾਅਰੇ ਲਗਾਏ। ਅਤੇ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ਨੂੰ ਫੁੱਲਾਂ ਦੀ ਮਾਲਾ ਪਾ ਕੇ ਸਲੂਟ ਕੀਤਾ।

ਇਸ ਮੌਕੇ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਵੀਰ ਸਿੰਘ ਭੁਪਾਲ ਨੇ ਕਿਹਾ ਕਿ ਜੇਕਰ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਸਾਡੇ ਵੱਡੇ ਕੁਰਬਾਨੀਆਂ ਨਾ ਦਿੰਦੇ ਤਾਂ ਅੱਜ ਵੀ ਭਾਰਤ ਇੱਕ ਗੁਲਾਮ ਦੇਸ਼ ਹੋਣਾ ਸੀ।

ਉਨ੍ਹਾਂ ਕਿਹਾ ਕਿ ਅਸੀਂ ਉਦੋਂ ਹੀ ਸ਼ਹੀਦ ਭਗਤ ਸਿੰਘ ਦੇ ਸੁਪਨਿਆ ਦਾ ਪੰਜਾਬ ਬਣਾਵੇਗਾ ਜਦੋਂ ਪੰਜਾਬ (punjab) ਵਿੱਚੋਂ ਨਸ਼ੇ (Drugs) ਦਾ ਖਾਤਮਾ ਹੋਵੇਗਾ। ਅਤੇ ਹਰ ਬੱਚਾ ਪੜਿਆ ਲਿਖਿਆ ਹੋਵੇਗਾ।

ਉਧਰ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਇੰਚਾਰਜ ਡਾ. ਵਿਜੇ ਸਿੰਗਲਾ ਦੀ ਅਗਵਾਈ ਵਿੱਚ ਪਾਰਟੀ ਨੇ ਮੋਟਰਸਾਈਕਲ ਮਾਰਚ ਕੀਤਾ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਫੁੱਲਾਂ ਦੀ ਮਾਲਾ ਪਾਈ। ਇਸ ਮੌਕੇ ਆਪ ਆਗੂ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਅੱਜ ਤੋਂ 75 ਸਾਲ ਪਹਿਲਾਂ ਸ਼ਹੀਦ ਭਗਤ ਸਿੰਘ ਨੇ ਗੋਰਿਆ ਤੋਂ ਭਾਰਤ ਆਜ਼ਾਦ ਕਰਵਾਇਆ ਸੀ, ਪਰ ਅੱਜ ਕਾਲੇ ਅੰਗਰੇਜਾਂ ਨੇ ਭਾਰਤ ਨੂੰ ਫਿਰ ਤੋਂ ਗੁਲਾਮ ਬਣਾ ਲਿਆ ਹੈ। ਜਿਸ ਨੂੰ ਆਜ਼ਾਦ ਕਰਵਾਉਣ ਲਈ ਹੁਣ ਸਾਨੂੰ ਕੁਰਬਾਨੀ ਦੇਣੀ ਪਵੇਗੀ।

ਇਹ ਵੀ ਪੜ੍ਹੋ:ਸ਼ਹੀਦੇ ਆਜਮ ਭਗਤ ਸਿੰਘ ਦਾ ਜਨਮਦਿਨ, ਪੀਐਮ ਮੋਦੀ ਸਣੇ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ABOUT THE AUTHOR

...view details