ਮਾਨਸਾ:ਸਾਲ 2019 ਵਿੱਚ ਭਾਰਤੀ ਫੌਜ ਭਰਤੀ ਹੋਏ ਮਾਨਸਾ ਜਿਲ੍ਹੇ ਦੇ ਪਿੰਡ ਬੁਰਜ ਹਰੀ ਦੇ ਨੌਜਵਾਨ ਗੁਰਜਿੰਦਰ ਸਿੰਘ ਜੀ ਅਸਾਮ ਵਿਖੇ ਡਿਊਟੀ ਦੌਰਾਨ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ। ਇਸ ਤੋਂ ਬਾਅਦ ਜਵਾਨ ਦੀ ਮ੍ਰਿਤਕ ਦੇਹ ਨੂੰ ਭਾਰਤੀ ਫੌਜ ਵੱਲੋਂ ਪਿੰਡ ਬੁਰਜ ਹਰੀ ਵਿਖੇ ਲਿਆਂਦਾ ਗਿਆ, ਜਿੱਥੇ ਪਿੰਡ ਵਾਸੀਆਂ ਵੱਲੋਂ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਜਵਾਨ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਮ੍ਰਿਤਕ ਜਵਾਨ ਗੁਰਜਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਅਜੇ ਘਰ ਵਿੱਚ ਇੱਕ ਭੈਣ ਕੁਆਰੀ ਹੈ। ਇਸ ਦੌਰਾਨ ਮਾਪਿਆਂ ਦਾ ਰੋ-ਰੋ ਬੁਰਾ ਹਾਲ ਸੀ।
ਡਿਊਟੀ ਦੌਰਾਨ ਸ਼ਹੀਦ ਹੋਇਆ ਫ਼ੌਜੀ ਨੌਜਵਾਨ ਪੰਜ ਤੱਤਾਂ 'ਚ ਵਿਲੀਨ, ਮਾਂ-ਪਿਓ ਦਾ ਰੋ-ਰੋ ਕੇ ਬੁਰਾ ਹਾਲ
ਭਾਰਤੀ ਫੌਜ ਵਿੱਚ ਤੈਨਾਤ ਮਾਨਸਾ ਜ਼ਿਲ੍ਹੇ ਦੇ ਨੌਜਵਾਨ ਦੀ ਡਿਊਟੀ ਦੌਰਾਨ ਮੌਤ ਹੋ ਗਈ। ਮ੍ਰਿਤਕ ਜਵਾਨ ਦੀ ਦੇਹ ਨੂੰ ਪਿੰਡ ਵਿਖੇ ਲਿਆਂਦਾ ਗਿਆ, ਜਿੱਥੇ ਪਿੰਡ ਵਾਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮ੍ਰਿਤਕ ਜਵਾਨ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਅੰਤਿਮ ਸਸਕਾਰ ਤੋਂ ਪਹਿਲਾਂ ਫੌਜ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।
ਮਾਂਪਿਆ ਦਾ ਇਕੌਲਤਾ ਪੁੱਤ, ਛੁੱਟੀ ਆਉਣ ਦਾ ਸੀ ਪਲਾਨ: ਭਾਰਤੀ ਫੌਜ ਦੀ ਪਹੁੰਚੀ ਟੁਕੜੀ ਵੱਲੋਂ ਮ੍ਰਿਤਕ ਜਵਾਨ ਨੂੰ ਸਲਾਮੀ ਦਿੱਤੀ ਗਈ ਜਿਸ ਤੋਂ ਬਾਅਦ ਅੰਤਿਮ ਸੰਸਕਾਰ ਦੀ ਰਸਮ ਪਿਤਾ ਮਲਕੀਤ ਸਿੰਘ ਅਤੇ ਭੈਣ ਵੱਲੋਂ ਕੀਤੀ ਗਈ। ਫੌਜੀ ਜਵਾਨ ਦੇ ਪ੍ਰਧਾਨ ਮਲਕੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਉੱਤੇ ਮਾਣ ਹੈ ਜਿਸ ਨੇ ਭਾਰਤੀ ਫੌਜ ਵਿੱਚ ਸੇਵਾਵਾਂ ਦਿੱਤੀਆਂ ਅਤੇ ਅੱਜ ਫ਼ੌਜ ਵਿੱਚ ਹੀ ਸ਼ਹੀਦ ਹੋ ਗਿਆ। ਉਨ੍ਹਾਂ ਕਿਹਾ ਕਿ ਤਿੰਨ ਦਿਨ ਪਹਿਲਾਂ ਪੁੱਤਰ ਨਾਲ ਗੱਲ ਹੋਈ ਸੀ ਅਤੇ ਕੁਝ ਦਿਨਾਂ ਤੱਕ ਛੁੱਟੀ ਆਉਣ ਲਈ ਕਹਿ ਰਿਹਾ ਸੀ। ਉਨ੍ਹਾਂ ਕਿਹਾ ਕਿ ਆਪਣੇ ਪੁੱਤਰ ਉੱਤੇ ਮਾਣ ਤਾਂ ਹੈ, ਪਰ ਕਿਤੇ ਨਾ ਕਿਤੇ ਦਰਦ ਵੀ ਹੈ, ਕਿਉਂਕਿ ਇਕਲੌਤਾ ਪੁੱਤਰ ਸੀ, ਜੋ ਅੱਜ ਇਸ ਦੁਨੀਆਂ ਉੱਤੇ ਨਹੀਂ ਰਿਹਾ।
ਪੰਜਾਬ ਸਰਕਾਰ ਵੱਲੋਂ ਬਣਦਾ ਮਾਣ-ਸਨਮਾਨ ਮਿਲੇਗਾ: ਸ਼ਹੀਦ ਨੌਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਪਹੁੰਚੇ ਮਾਨਸਾ ਦੇ ਵਿਧਾਇਕ ਵਿਜੇ ਸਿੰਗਲਾ ਨੇ ਕਿਹਾ ਕਿ ਅੱਜ ਅਫਸੋਸ ਵੀ ਹੈ ਅਤੇ ਮਾਣ ਵੀ ਹੈ। ਸਾਡੇ ਨੌਜਵਾਨ ਦੇਸ਼ ਦੀ ਰਾਖੀ ਕਰਦੇ ਸ਼ਹੀਦ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਗੁਰਜਿੰਦਰ ਸਿੰਘ ਵੀ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਭਾਰਤੀ ਫੌਜ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ। ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਮਾਤਾ ਪਿਤਾ ਦੇ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਦਾ ਮਾਣ-ਸਨਮਾਨ ਪਰਿਵਾਰ ਨੂੰ ਦਿੱਤਾ ਜਾਵੇਗਾ। ਵਿਜੈ ਸਿੰਗਲਾ ਨੇ ਕਿਹਾ ਕਿ ਪੂਰੇ ਪਿੰਡ ਨੂੰ ਇਸ ਜਵਾਨ ਦੀ ਸ਼ਹਾਦਤ ਉੱਤੇ ਮਾਣ ਹੈ।