ਮਾਨਸਾ: ਕੇਂਦਰ ਸਰਕਾਰ ਵੱਲੋਂ ਹੋਏ ਮਾਨਸਾ ਦੇ ਸ਼ਹੀਦ ਗੁਰਤੇਜ ਸਿੰਘ ਨੂੰ ਵੀਰ ਚੱਕਰ ਨਾਲ ਕੀਤਾ ਸਨਮਾਨਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਸ਼ਹੀਦ ਗੁਰਤੇਜ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਡੋਗਰਾ ਦੇ ਵਸਨੀਕ ਸਨ। ਗਲਵਾਨ ਘਾਟੀ 'ਚ ਭਾਰਤ ਗਲਵਾਨ ਘਾਟੀ 'ਚ ਭਾਰਤ ਤੇ ਚੀਨ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਉਹ ਸ਼ਹੀਦ ਹੋ ਗਏ ਸਨ।
ਕੇਂਦਰ ਸਰਕਾਰ ਵੱਲੋਂ ਸ਼ਹੀਦ ਗੁਰਤੇਜ ਸਿੰਘ ਨੂੰ ਇਹ ਸਨਮਾਨ ਉਨ੍ਹਾਂ ਦੀ ਬਹਾਦਰੀ ਲਈ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਗਲਵਾਨ ਘਾਟੀ 'ਚ ਭਾਰਤ ਤੇ ਚੀਨ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ 12 ਚੀਨੀ ਫ਼ੌਜੀਆਂ ਨੂੰ ਮਾਰ ਮੁਕਾਇਆ ਸੀ ਤੇ ਇਸ ਦੌਰਾਨ ਉਹ ਵੀ ਸ਼ਹੀਦ ਹੋ ਗਏ।
ਗਲਵਾਨ ਘਾਟੀ 'ਚ ਸ਼ਹੀਦ ਹੋਏ ਫ਼ੌਜੀ ਗੁਰਤੇਜ ਸਿੰਘ ਦਾ ਵੀਰ ਚੱਕਰ ਨਾਲ ਹੋਵੇਗਾ ਸਨਮਾਨ ਸ਼ਹੀਦ ਦੇ ਪਿਤਾ ਵਿਰਸਾ ਸਿੰਘ ਨੇ ਕਿਹਾ ਕਿ ਉਨ੍ਹਾਂ ਪੁੱਤਰ ਦੇ ਜਾਣ ਦਾ ਦੁੱਖ ਤਾਂ ਹੈ, ਪਰ ਉਨ੍ਹਾਂ ਨੂੰ ਪੁੱਤਰ ਦੀ ਸ਼ਹਾਦਤ 'ਤੇ ਫਖ਼ਰ ਹੈ। ਉਨ੍ਹਾਂ ਕਿਹਾ ਕਿ ਜਿੱਥੇ ਦੇਸ਼ ਨੇ ਗੁਰਤੇਜ ਸਿੰਘ ਦੀ ਸ਼ਹਾਦਤ ਅਤੇ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਹੈ। ਪੰਜਾਬ ਸਰਕਾਰ ਦੇ ਵਿੱਤ ਮੰਤਰੀ ਵੱਲੋਂ ਗੁਰਤੇਜ ਸਿੰਘ ਦੀ ਯਾਦ 'ਚ ਪਿੰਡ ਅੰਦਰ ਯਾਦਗਾਰੀ ਗੇਟ ਤੇ ਸਟੇਡੀਅਮ ਬਣਾਉਣ ਦੇ ਵਾਅਦੇ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰਤੇਜ ਸਿੰਘ ਦੀ ਬਰਸੀ ਨੂੰ ਕੁੱਝ ਸਮਾਂ ਬਾਕੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਉਨ੍ਹਾਂ ਵੱਲੋਂ ਕੀਤਾ ਗਿਆ ਵਾਅਦਾ ਪੂਰਾ ਕਰਨ ਦੀ ਮੰਗ ਕੀਤੀ।
ਸ਼ਹੀਦ ਗੁਰਤੇਜ ਸਿੰਘ ਨੂੰ ਵੀਰ ਚੱਕਰ ਦੇਣ 'ਤੇ ਕੈਬਿਨੇਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਨੂੰ ਬਣਦਾ ਮਾਣ ਸਤਿਕਾਰ ਦੇ ਰਹੀ ਹੈ। ਉਹ ਖ਼ੁਦ ਨਿੱਜੀ ਤੌਰ 'ਤੇ ਵਿੱਤ ਮੰਤਰੀ ਨਾਲ ਗੱਲ ਕਰ ਉਨ੍ਹਾਂ ਵੱਲੋਂ ਕੀਤੇ ਵਾਅਦੇ ਨੂੰ ਜਲਦ ਪੂਰਾ ਕਰਵਾਉਣਗੇ।