ਮਾਨਸਾ: ਸਿੱਖਾਂ ਦੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਾਨਸਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਰੱਖੇ ਗਏ ਪਾਠਾਂ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਠੰਡੇ ਮਿੱਠੇ ਪਾਣੀ ਦੀ ਛਬੀਲ ਵੀ ਲਗਾਈ ਗਈ। ਮਾਨਸਾ ਸ਼ਹਿਰ ਦੀਆਂ ਸੰਗਤਾਂ ਨੇ ਭੋਗ ਉਪਰੰਤ ਸ਼ਾਮਿਲ ਹੋ ਕੇ ਆਪਣੀ ਹਾਜ਼ਰੀ ਲਗਵਾਈ ਅਤੇ ਉੱਥੇ ਹੀ ਸਮਾਜਿਕ ਦੂਰੀ ਦਾ ਵੀ ਖ਼ਾਸ ਧਿਆਨ ਰੱਖਿਆ ਗਿਆ।
ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਰਘਵੀਰ ਸਿੰਘ ਨੇ ਦੱਸਿਆ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਾਠਾਂ ਦੇ ਭੋਗ ਪਾਏ ਗਏ ਅਤੇ ਠੰਢੇ ਮਿੱਠੇ ਪਾਣੀ ਦੀ ਛਬੀਲ ਵੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੇ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਆਪਣੀ ਹਾਜ਼ਰੀ ਵੀ ਲਗਵਾਈ ਹੈ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਮੁਤਾਬਕ ਇਸ ਸਮਾਗਮ ਨੂੰ ਸੰਖੇਪ ਰੂਪ ਵਿੱਚ ਹੀ ਮਨਾਇਆ ਗਿਆ ਹੈ।