ਮਾਨਸਾ : ਖਿਡਾਰੀਆਂ ਨੂੰ ਉਲੰਪਿਕ ਤੱਕ ਲੈ ਕੇ ਜਾਣ ਅਤੇ ਖਿਡਾਰੀਆਂ ਦਾ ਮਨੋਬਲ ਉੱਚਾ ਚੁੱਕਣ ਦੇ ਲਈ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਣ ਪੰਜਾਬ ਦੀਆਂ 2 ਦੀ ਸ਼ੁਰੂਆਤ 29 ਅਗਸਤ ਤੋਂ ਹੋ ਰਹੀ ਹੈ। ਇਸ ਤਹਿਤ ਮਸ਼ਾਲ ਮਾਨਸਾ ਵਿਖੇ ਪਹੁੰਚੀ। 'ਖੇਡਾਂ ਵਤਨ ਪੰਜਾਬ ਦੀਆਂ' ਦੇ ਪਹਿਲੇ ਸਾਲ ਦੀ ਸਫ਼ਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਸ ਮਸ਼ਾਲ ਦਾ ਜ਼ਿਲ੍ਹਾ ਮਾਨਸਾ ਪਹੁੰਚਣ 'ਤੇ ਵਿਧਾਇਕ ਮਾਨਸਾ ਡਾ.ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਗੁਰਪ੍ਰਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ।ਜਿੱਥੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੂੰ ਮਸ਼ਾਲ ਸਪੁਰਦ ਕੀਤੀ ਗਈ।
ਖਿਡਾਰੀਆਂ ਦੇ ਲਈ ਸਰਕਾਰ ਵੱਲੋਂ ਇਸ ਰਾਸ਼ੀ ਵੀ ਰੱਖੀ ਗਈ:ਇਸ ਮੌਕੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਦੀ ਮਸ਼ਾਲ ਅੱਜ ਵੱਖ-ਵੱਖ ਜ਼ਿਲ੍ਹੇ ਦੇ ਵਿੱਚੋਂ ਹੁੰਦੀ ਹੋਈ ਸਾਡੇ ਮਾਨਸਾ ਜ਼ਿਲ੍ਹੇ ਦੇ ਵਿੱਚ ਪਹੁੰਚਿਆਂ। ਉਨ੍ਹਾਂ ਕਿਹਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਖਿਡਾਰੀਆਂ ਦੇ ਲਈ ਸਰਕਾਰ ਵੱਲੋਂ ਇਸ ਰਾਸ਼ੀ ਵੀ ਰੱਖੀ ਗਈ ਹੈ ਉਹਨਾਂ ਇਹ ਵੀ ਕਿਹਾ ਕਿ ਹਰ ਪ੍ਰਕਾਰ ਦੀਆਂ ਖੇਡਾਂ ਕਰਵਾਇਆ ਜਾ ਰਹੀਆਂ ਹਨ। ਇਸ ਦੌਰਾਨ ਜਿਲ੍ਹੇ ਦੇ ਵਿਧਾਇਕਾਂ ਵੱਲੋਂ ਵੀਮਸ਼ਾਲ ਦਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਕਿਹਾ ਸਰਕਾਰ ਵੱਲੋਂ ਨਸ਼ਿਆਂ ਤੋਂ ਦੂਰ ਰੱਖਣ ਦੇ ਲਈ ਖੇਡਾ ਵਤਨ ਪੰਜਾਬ ਦੀਆਂ ਕਰਵਾ ਕੇ ਖੇਡਾਂ ਦੇ ਨਾਲ ਜੋੜਿਆ ਜਾ ਰਿਹਾ ਹੈ।