ਮਾਨਸਾ:ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਲਗਾਤਾਰ ਮਜ਼ਦੂਰਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ 24 ਜੂਨ ਤੋਂ ਬਠਿੰਡਾ ਵਿਖੇ ਬਹੁਜਨ ਸਮਾਜ ਪਾਰਟੀ ਦੇ ਬੈਨਰ ਹੇਠ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ। ਬਹੁਜਨ ਸਮਾਜ ਪਾਰਟੀ ਪੰਜਾਬ ਦੇ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰਾਂ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮਜ਼ਦੂਰੀ ਵਧਾਉਣ ਦੀ ਮੰਗ ਨੂੰ ਲੈ ਕੇ ਹੀ ਮਜ਼ਦੂਰ ਸ਼ੰਘਰਸ਼ ਕਰ ਰਹੇ ਹਨ ਤੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੰਗਰੂਰ ਵਿਖੇ ਮਜ਼ਦੂਰਾਂ ਦੀ ਮਜ਼ਦੂਰੀ 500 ਰੁਪਏ ਪ੍ਰਤੀ ਦਿਨ ਹੋਣ ਦੀ ਗੱਲ ਕਬੂਲੀ ਹੈ ਪਰ ਉਸ ਨੂੰ ਅਮਲੀ ਤੌਰ 6ਤੇ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਨੂੰ ਲੈ ਕੇ 24 ਜੂਨ ਨੂੰ ਬਠਿੰਡਾ ਵਿਖੇ ਅਣਮਿਥੇ ਸਮੇਂ ਦੇ ਲਈ ਧਰਨਾ ਸ਼ੁਰੂ ਹੋਵੇਗਾ।