ਪੰਜਾਬ

punjab

ETV Bharat / state

'ਆਪ' ਯੂਥ ਵਿੰਗ ਦੀ ਮਾਨਸਾ 'ਚ ਹੋਈ ਬੈਠਕ - ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸਾਲ 2022 ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਯੂਥ ਵਿੰਗ ਦੇ ਨਾਲ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਇਸੇ ਤਹਿਤ ਪਾਰਟੀ ਦੇ ਆਗੂਆਂ ਨੇ ਮਾਨਸਾ 'ਚ ਯੂਥ ਵਰਕਰਾਂ ਦੀ ਮੀਟਿੰਗ ਕੀਤੀ।

ਆਪ ਨੇ ਯੂਥ ਵਿੰਗ ਦੀ ਮਾਨਸਾ 'ਚ ਕੀਤੀ ਮੀਟਿੰਗ
ਆਪ ਨੇ ਯੂਥ ਵਿੰਗ ਦੀ ਮਾਨਸਾ 'ਚ ਕੀਤੀ ਮੀਟਿੰਗ

By

Published : Mar 15, 2020, 9:30 PM IST

ਮਾਨਸਾ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸਾਲ 2022 ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਯੂਥ ਵਿੰਗ ਦੇ ਨਾਲ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਇਸੇ ਤਹਿਤ ਪਾਰਟੀ ਦੇ ਆਗੂਆਂ ਨੇ ਮਾਨਸਾ 'ਚ ਯੂਥ ਵਰਕਰਾਂ ਦੀ ਮੀਟਿੰਗ ਕੀਤੀ।

ਵੇਖੋ ਵੀਡੀਓ

ਇਸ ਮੀਟਿੰਗ ਵਿੱਚ ਬੁਢਲਾਡਾ ਤੋਂ ਵਿਧਾਇਕ ਅਤੇ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਬਰਨਾਲਾ ਤੋਂ ਵਿਧਾਇਕ ਤੇ ਯੂਥ ਵਿੰਗ ਦੇ ਇੰਚਾਰਜ ਗੁਰਮੀਤ ਸਿੰਘ ਮੀਤ ਹੇਅਰ ਅਤੇ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਨੇ ਸੰਬੋਧਨ ਕੀਤਾ।

ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ ਤੇ ਮੀਤ ਹੇਅਰ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਪੈਦਾ ਕਰਨ ਦੇ ਲਈ 2022 ਵਿੱਚ ਵਿਧਾਨ ਸਭਾ ਚੋਣਾਂ ਦੇ ਲਈ ਲਾਮਬੰਦ ਕਰਨ ਲਈ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਯੂਥ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਨੇ ਚੋਣ ਤੋਂ ਪਹਿਲਾਂ ਨੌਜਵਾਨਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਸਰਕਾਰ ਨੇ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਵੱਲ੍ਹ ਦੇਖ ਰਿਹਾ ਹੈ ਕਿ ਆਪ ਪੰਜਾਬ ਵਿਚ ਸਰਕਾਰ ਬਣਾਏਗੀ ਅਤੇ ਤਾਂ ਹਰ ਵਰਗ ਦਾ ਭਲਾ ਹੋਵੇਗਾ।

ਉਥੇ ਹੀ ਉਨ੍ਹਾਂ ਨੇ ਨਵਜੋਤ ਸਿੱਧੂ ਵੱਲੋਂ ਯੂ-ਟਿਊਬ ਚੈਨਲ ਸ਼ੁਰੂ ਕਰਨ 'ਤੇ ਕਿਹਾ ਕਿ ਨਵਜੋਤ ਸਿੱਧੂ ਬਹੁਤ ਚੰਗੇ ਨੇਤਾ ਹਨ ਅਤੇ ਲੋਕ ਉਨ੍ਹਾਂ 'ਤੇ ਵਿਸ਼ਵਾਸ ਵੀ ਕਰਦੇ ਹਨ, ਜਿਸ ਲਈ ਉਨ੍ਹਾਂ ਨੂੰ ਖੁੱਲ੍ਹ ਕੇ ਸਾਹਮਣੇ ਆਉਣਾ ਚਾਹੀਦਾ ਹੈ।

ਇਹ ਵੀ ਪੜੋ: ਫਾਰੂਕ ਅਬਦੁੱਲਾ ਦੀ ਰਿਹਾਈ 'ਤੇ ਕੈਪਟਨ ਨੇ ਜਤਾਈ ਖ਼ੁਸ਼ੀ, ਫ਼ੋਨ 'ਤੇ ਕੀਤੀ ਗੱਲਬਾਤ

ਉਨ੍ਹਾਂ ਕਿਹਾ ਕਿ ਜੇਕਰ ਨਵਜੋਤ ਸਿੱਧੂ ਪੰਜਾਬ ਦੇ ਹਤੈਸ਼ੀ ਹਨ ਤਾਂ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਕੈਪਟਨ ਸਰਕਾਰ ਨੇ ਬਿਜਲੀ ਸਮਝੌਤੇ ਕਿਉਂ ਰੱਦ ਨਹੀ ਅਤੇ ਸਿੱਧੂ ਨੂੰ ਦੱਸਣਾ ਚਾਹੀਦਾ ਹੈ ਕਿ ਕਾਂਗਰਸ ਦੇ ਕਿਹੜੇ ਲੀਡਰਾਂ ਦਾ ਅਕਾਲੀ ਦਲ ਨਾਲ ਸਮਝੌਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਠੱਗਣ ਵਾਲੀ ਸਰਕਾਰ ਤੋਂ ਸਿੱਧੂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।

ABOUT THE AUTHOR

...view details