ਮਾਨਸਾ: ਸ਼ਹਿਰ ਦੇ ਵਿੱਚ ਹਰ ਸਾਲ ਲੱਗਣ ਵਾਲਾ ਮੇਲਾ ਡੇਰਾ ਬਾਬਾ ਭਾਈ ਗੁਰਦਾਸ 10 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਹਨ ਅਤੇ ਸੰਗਤਾਂ ਦੇ ਵਿੱਚ ਵੀ ਮੇਲੇ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਇਸ ਮੌਕੇ ਡੇਰਾ ਬਾਬਾ ਭਾਈ ਗੁਰਦਾਸ ਦੇ ਗੱਦੀ ਨਸ਼ੀਨ ਬਾਬਾ ਅੰਮਿਤ ਮੁਨੀ ਨੇ ਦੱਸਿਆ ਕਿ ਬਾਬਾ ਭਾਈ ਗੁਰਦਾਸ ਦਾ ਮੇਲਾ ਹਰ ਸਾਲ ਮਨਾਇਆ ਜਾਂਦਾ ਹੈ ਜਿਸਦੇ ਵਿੱਚ ਸੰਗਤਾਂ ਦੇਸ਼ਾਂ ਵਿਦੇਸ਼ਾਂ ਵਿੱਚੋਂ ਇੱਥੇ ਆਉਂਦੀਆਂ ਹਨ। ਇਸ ਸਾਲ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਮੇਲਾ ਲਗਾਇਆ ਜਾ ਰਿਹਾ ਹੈ ਜਿਸ ਵਿਚ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਮੇਲੇ ਵਿੱਚ ਆਉਂਦੇ ਸਮੇਂ ਮਾਸਕ ਪਹਿਨ ਕੇ ਹੱਥ ਸੈਨੀਟੇਸ਼ਨ ਕਰਕੇ ਅਤੇ ਸੋਸ਼ਲ ਡਿਸਟੈਂਸ ਬਣਾ ਕੇ ਰੱਖਿਆ ਜਾਵੇ ਤਾਂ ਕਿ ਜਿੱਥੇ ਬਿਮਾਰੀ ਤੋਂ ਬਚਿਆ ਜਾ ਸਕੇ ਉਥੇ ਹੀ ਬਾਬਾ ਜੀ ਦੇ ਦਰਸ਼ਨ ਵੀ ਕੀਤੇ ਜਾ ਸਕਣ।
ਮੇਲੇ ਨੂੰ ਲੈ ਕੇ ਸ਼ਰਧਾਲੂਆਂ ’ਚ ਹੈ ਭਾਰੀ