ਮਾਨਸਾ: ਡੇਰਾ ਬਾਬਾ ਭਾਈ ਗੁਰਦਾਸ ਦੇ ਨਜ਼ਦੀਕ ਰਾਮਬਾਗ ਦੇ ਵਿਚ ਮਿੰਨੀ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਬੂਟੇ ਲਗਾਉਣ ਦੀ ਰਸਮ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ ਤੇ ਨਗਰ ਕੌਂਸਲ ਪ੍ਰਧਾਨ ਜਸਵੀਰ ਕੌਰ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿੱਥੇ ਬੂਟੇ ਲਗਾਉਣ ਦੇ ਨਾਲ ਅਸੀਂ ਆਪਣੇ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਣਾਵਾਂਗੇ ਉਥੇ ਇਸ ਜੰਗਲ ਦੇ ਲੱਗਣ ਦੇ ਨਾਲ ਘਟ ਰਹੀ ਆਕਸੀਜਨ ਵੀ ਪੂਰੀ ਹੋਵੇਗੀ।
ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਕਲੱਬ ਅਤੇ ਆਸਰਾ ਕਲੱਬ ਵੱਲੋਂ ਮਿੰਨੀ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦੇ ਲਈ ਮਿੰਨੀ ਜੰਗਲ ਲਗਾਇਆ ਜਾ ਰਿਹਾ ਹੈ ਜਿਸ ਦੇ ਵਿੱਚ ਉਨ੍ਹਾਂ ਵੱਲੋਂ ਬੂਟੇ ਲਗਾ ਕੇ ਸ਼ੁਰੂਆਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਹੋਰ ਵੀ ਸੰਸਥਾਵਾਂ ਨੂੰ ਕਿਹਾ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਗਾਉਣ ਤਾਂ ਕਿ ਅਸੀਂ ਸਾਡੇ ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਣਾ ਸਕੀਏ।