ਮਾਨਸਾ: ਸ਼ਹਿਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮਨਿਸਟਰੀਅਲ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਹੈ। ਸਰਕਾਰੀ ਮੁਲਾਜ਼ਮਾਂ ਨੇ ਇਹ ਹੜਤਾਲ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਚੱਲਦੇ ਕੀਤੀ ਹੈ। ਮੁਲਾਜ਼ਮਾਂ ਵੱਲੋਂ ਮੰਗਾਂ ਪੂਰੀਆਂ ਹੋਣ ਤੱਕ ਇਹ ਹੜਤਾਲ ਜਾਰੀ ਰੱਖਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਮੰਗਾਂ ਨਾ ਮੰਨਣ 'ਤੇ ਮਨਿਸਟਰੀਅਲ ਮੁਲਾਜ਼ਮਾਂ ਨੇ ਕੀਤੀ ਕਲਮ ਛੋੜ ਹੜਤਾਲ - mansa news
ਮਨਿਸਟਰੀਅਲ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਪੰਜਾਬ ਸਰਕਾਰ ਖ਼ਿਲਾਫ਼ ਹੜਤਾਲ ਸ਼ੁਰੂ ਕੀਤੀ ਹੈ। ਡੀਸੀ ਦਫ਼ਤਰ ਮਾਨਸਾ ਦੇ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਹੈ। ਸਰਕਾਰੀ ਮੁਲਾਜ਼ਮਾਂ ਨੇ ਮੰਗਾਂ ਪੂਰੀਆਂ ਨਾ ਹੋਣ ਤੱਕ ਹੜਤਾਲ ਜਾਰੀ ਰੱਖਣ ਦੀ ਚੇਤਾਵਨੀ ਦਿੱਤੀ ਹੈ।
ਮਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਸੂਬਾ ਸਰਕਾਰ ਉੱਤੇ ਵਾਅਦਾ ਖਿਲਾਫੀ ਦਾ ਦੋਸ਼ ਲਾਉਂਦੇ ਹੋਏ ਕੋਈ ਵੀ ਵਾਅਦਾ ਪੂਰਾ ਨਾ ਕੀਤੇ ਜਾਣ ਦੀ ਗੱਲ ਕਹੀ। ਉਨ੍ਹਾਂ ਆਖਿਆ ਕਿ ਡੀਸੀ ਦਫਤਰ ਦੇ ਸਮੂਹ ਮੁਲਾਜ਼ਮਾਂ ਵੱਲੋਂ 14 ਅਗਸਤ ਤੱਕ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ। ਹੁਣ ਡੀਸੀ ਦਫ਼ਤਰ ਦੇ ਸਮੂਹ ਕਰਮਚਾਰੀ ਹੜਤਾਲ ਤੇ ਚਲੇ ਗਏ ਹਨ। ਸਰਕਾਰੀ ਮੁਲਾਜ਼ਮਾਂ ਨੇ ਡੀਏ ਦੀ ਬਕਾਇਆ ਕਿਸ਼ਤਾਂ ਨੂੰ ਲੈ ਕੇ ਲਗਾਤਾਰ ਹੜਤਾਲ ਜਾਰੀ ਰੱਖਣ ਦੀ ਚੇਤਾਵਨੀ ਦਿੱਤੀ ਹੈ।
ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਜੋ ਵਾਅਦੇ ਕੀਤੇ ਗਏ ਸੀ, ਉਹ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਹੁਣ ਤੱਕ ਨਾ ਤਾਂ ਉਨ੍ਹਾਂ ਨੂੰ ਪੇ-ਕਮੀਸ਼ਨ ਮਿਲਿਆ ਅਤੇ ਨਾ ਹੀ ਡੀਏ ਦੀ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਚਲਦੇ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਇਸ ਦੇ ਲਈ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ, ਅਤੇ ਹੁਣ ਉਹ ਕਲਮਛੋੜ ਹੜਤਾਲ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਪਰਿਵਾਰਾਂ ਸਮੇਤ ਸੰਘਰਸ਼ ਲਈ ਉਤਰਣਗੇ। 15 ਅਗਸਤ ਨੂੰ ਜ਼ਿਲ੍ਹੇ 'ਚ ਝੰਡਾ ਲਹਿਰਾਉਣ ਲਈ ਆਉਣ ਵਾਲੇ ਮੰਤਰੀਆਂ ਦਾ ਕਾਲੇ ਝੰਡੇ ਨਾਲ ਵਿਰੋੇਧ ਕੀਤਾ ਜਾਵੇਗਾ। ਮੰਗਾਂ ਪੂਰੀਆਂ ਨਾ ਹੋਣ 'ਤੇ ਉਨ੍ਹਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ।