ਮਾਨਸਾ: ਮਾਨਸਾ ਵਿਖੇ ਮਿਨਿਸਟਰੀਅਲ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਹਾ ਕਿ ਸਰਕਾਰ ਵੱਲੋਂ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਗਈਆਂ। ਜਿਸ ਕਾਰਨ ਸਮੂਹ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਪੁਰਾਣੀ ਪੈਨਸ਼ਣ ਬਹਾਲ ਕਰਨ ਲਈ ਜਾਰੀ ਕੀਤਾ ਸਰਟੀਫਿਕੇਟ:ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਅੱਜ ਪੁਰਾਣੀ ਪੈਨਸ਼ਨ ਬਹਾਲ ਅਤੇ ਡੀਏ ਦੀਆਂ ਕਿਸ਼ਤਾਂ ਦੇ ਸਬੰਧ ਵਿੱਚ ਸਰਕਾਰ ਦੇ ਖਿਲਾਫ ਜਿਲਾ ਪਰਿਸ਼ਦ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ,ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੁਝ ਮਹੀਨੇ ਪਹਿਲਾਂ ਹਿਮਾਚਲ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਜੋ ਨੋਟੀਫਿਕੇਸ਼ਨ ਕੀਤਾ ਗਿਆ ਸੀ,ਉਹ ਵੀ ਅਧੂਰਾ ਪਿਆ ਹੈ ਅਤੇ ਇਸ ਤੋਂ ਇਲਾਵਾ ਡੀਏ ਦੀਆਂ ਕਿਸ਼ਤਾਂ ਵੀ ਜਾਰੀ ਨਹੀਂ ਕੀਤੀਆਂ ਗਈਆਂ।
- Industrials On Punjab Govt: ਪੰਜਾਬ ਸਰਕਾਰ ਦੇ ਇੱਕ ਹੋਰ ਐਲਾਨ 'ਤੇ ਬਵਾਲ, ਵੱਖ-ਵੱਖ ਉਦਯੋਗ ਨਾਲ ਜੁੜੇ ਪ੍ਰਤੀਨਿਧੀਆਂ ਨੂੰ ਕੈਬਨਿਟ ਰੈਂਕ ਦੇਣ 'ਤੇ ਉੱਠੇ ਸਵਾਲ- ਵੇਖੋ ਖਾਸ ਰਿਪੋਰਟ
- Punjab Liquor Policy: ਪੰਜਾਬ ਪੁੱਜਿਆ ਦਿੱਲੀ ਸ਼ਰਾਬ ਘੁਟਾਲੇ ਦਾ ਸੇਕ, ਵਿਰੋਧੀਆਂ ਦੇ ਨਿਸ਼ਾਨੇ 'ਤੇ ਮਾਨ ਸਰਕਾਰ, ਦਿੱਲੀ ਤੋਂ ਬਾਅਦ ਕੀ ਹੁਣ ਪੰਜਾਬ ਦੀ ਵਾਰੀ !
- Lawrence Interview Case Update: ਲਾਰੈਂਸ ਜੇਲ੍ਹ ਇੰਟਰਵਿਊ ਮਾਮਲੇ 'ਚ ਹਾਈਕੋਰਟ ਦੀ ਸਰਕਾਰ ਨੂੰ ਫਟਕਾਰ ਤੋਂ ਬਾਅਦ ਮਜੀਠੀਆ ਦਾ ਮੁੱਖ ਮੰਤਰੀ 'ਤੇ ਨਿਸ਼ਾਨਾ, ਕਿਹਾ- ਪੰਜਾਬ ਜਵਾਬ ਮੰਗਦਾ