ਪੰਜਾਬ

punjab

ETV Bharat / state

ਮਨਿਸਟਰੀਅਲ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਤੇ ਮੈਨੀਫੈਸਟੋ ਦੀਆਂ ਕਾਪੀਆਂ ਸਾੜੀਆਂ - ਮਨਿਸਟਰੀਅਲ ਕਰਮਚਾਰੀਆਂ ਦਾ ਮਾਨਸਾ ਮੁਜ਼ਾਹਰਾ

ਮਨਿਸਟਰੀਅਲ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੇ-ਕਮਿਸ਼ਨ ਲਾਗੂ ਕਰਨ ਵਿੱਚ ਸਮਾਂ ਵਧਾਉਣ ਦੇ ਵਿਰੁੱਧ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਨਾ ਕਰਨ 'ਤੇ ਰੋਸ ਪ੍ਰਦਰਸ਼ਨ ਕੀਤਾ।

ਮਨਿਸਟਰੀਅਲ ਕਰਮਚਾਰੀਆਂ ਦਾ ਮੁਜ਼ਹਰਾ
ਮਨਿਸਟਰੀਅਲ ਕਰਮਚਾਰੀਆਂ ਦਾ ਮੁਜ਼ਹਰਾ

By

Published : Jan 18, 2020, 11:36 AM IST

ਮਾਨਸਾ: ਮਨਿਸਟਰੀਅਲ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੇ-ਕਮਿਸ਼ਨ ਲਾਗੂ ਕਰਨ ਵਿੱਚ ਸਮਾਂ ਵਧਾਉਣ ਦੇ ਵਿਰੁੱਧ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਨਾ ਕਰਨ ਅਤੇ ਸਰਕਾਰ ਵੱਲੋਂ ਜਾਰੀ ਕੀਤੇ ਗਏ "ਨੋ ਵਰਕ ਨੋ ਪੇ" ਪੱਤਰ ਵਿਰੁੱਧ ਮੈਨੀਫੈਸਟੋ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।

ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਮਾਨਸਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੀ ਅਰਥੀ ਅਤੇ ਮੈਨੀਫੈਸਟੋ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਵੇਖੋ ਵੀਡੀਓ

ਇਸ ਮੌਕੇ ਮਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਦੇ ਰੋਸ ਵਜੋਂ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਸਰਕਾਰ ਦੇ ਖਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ:ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਆਗੂਆਂ ਦੀ ਦਿੱਲੀ 'ਚ ਬੈਠਕ ਅੱਜ

ਉਨ੍ਹਾਂ ਕਿਹਾ ਕਿ ਮਨਿਸਟਰੀਅਲ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਪੇ-ਕਮਿਸ਼ਨ ਲਾਗੂ ਨਾ ਕਰਨਾ, ਡੀ ਏ ਦੀਆਂ ਕਿਸ਼ਤਾਂ ਜਾਰੀ ਨਾ ਕਰਨ ਅਤੇ ਸਰਕਾਰ ਵੱਲੋਂ ਜਾਰੀ ਕੀਤੇ "ਨੋ ਵਰਕ ਨੋ ਪੇ" ਪੱਤਰ ਦੇ ਵਿਰੋਧ 'ਚ ਪੰਜਾਬ ਸਰਕਾਰ ਦੀ ਅਰਥੀ ਅਤੇ ਮੈਨੀਫੈਸਟੋ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਜੇਕਰ ਸਰਕਾਰ ਵੱਲੋਂ ਛੇਤੀ ਹੀ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਕਰਮਚਾਰੀਆਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ABOUT THE AUTHOR

...view details