ਮਾਨਸਾ: ਸਰਦੂਲਗੜ੍ਹ ਵਿਖੇ ਪਰਿਆਸ ਕਲੱਬ ਅਤੇ ਬਾਰ ਐਸੋਸੀਏਸ਼ਨ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਦੇ ਨਾਲ ਕੋਰੋਨਾ ਵੈਕਸੀਨ ਲਗਾਉਣ ਦੇ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੇ ਵਿੱਚ ਜਿੱਥੇ ਸ਼ਹਿਰ ਵਾਸੀਆਂ ਨੇ ਕੋਰੋਨਾ ਵੈਕਸੀਨ ਲਗਵਾਈ ਉੱਥੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਕੋਰੋਨਾ ਦੀ ਵੈਕਸੀਨ ਲਗਵਾ ਕੇ ਕੈਂਪ ਦੀ ਸ਼ੁਰੂਆਤ ਕਰਵਾਈ।
ਕੋਰੋਨਾ ਵੈਕਸੀਨ ਹਰ ਕਿਸੇ ਨੂੰ ਜਰੂਰ ਲਗਵਾਉਣੀ ਚਾਹੁੰਦੀ ਹੈ- ਵਿਧਾਇਕ
ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਵੈਕਸੀਨ ਲਗਵਾ ਲੋਕਾਂ ਨੂੰ ਕੀਤੀ ਇਹ ਅਪੀਲ ਇਸ ਮੌਕੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਕੋਰੋਨਾ ਵੈਕਸੀਨ ਲਗਾਉਣ ਤੋਂ ਬਾਅਦ ਕਿਹਾ ਕਿ ਕੋਰੋਨਾ ਵੈਕਸੀਨ ਲਗਵਾਉਣੀ ਅੱਜ ਬਹੁਤ ਜ਼ਰੂਰੀ ਹੈ ਇਸੇ ਕਾਰਨ ਉਨ੍ਹਾਂ ਨੇ ਵੀ ਕੋਰੋਨਾ ਵੈਕਸੀਨ ਲਗਵਾਈ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਣ ਦੇ ਲਈ ਜਿੱਥੇ ਹਰ ਵਿਅਕਤੀ ਕੋਰੋਨਾ ਵੈਕਸੀਨ ਲਗਵਾ ਰਿਹਾ ਹੈ ਤਾਂ ਬਿਨਾਂ ਕਿਸੇ ਡਰ ਭੈਅ ਦੇ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ ਉੱਥੇ ਐਸਡੀਐਮ ਸਰਬਜੀਤ ਕੌਰ ਨੇ ਵੀ ਕੋਰੋਨਾ ਵੈਕਸੀਨ ਲਗਾਉਣ ਦੇ ਲਈ ਲੋਕਾਂ ਨੂੰ ਅਪੀਲ ਕੀਤੀ ਬਾਰ ਐਸੋਸੀਏਸ਼ਨ ਵੱਲੋਂ ਵੀ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੇ ਲਈ ਪ੍ਰੇਰਿਤ ਕੀਤਾ ਗਿਆ।
ਇਹ ਵੀ ਪੜੋ: 102 ਸਾਲ ਬਾਅਦ ਵੀ ਤਾਜਾ ਹੈ ਜ਼ਖ਼ਮ, ਨਿਹੱਥਿਆਂ 'ਤੇ ਬਰਸਾਈਆਂ ਗਈਆਂ ਸੀ ਗੋਲੀਆਂ