ਵਿਧਾਇਕ ਮੀਤ ਹੇਅਰ ਨੇ ਮਾਨਸਾ 'ਚ ਪਾਰਟੀ ਉਮੀਦਵਾਰ ਦੇ ਦਫ਼ਤਰ ਦਾ ਕੀਤਾ ਉਦਘਾਟਨ - ਚੋਣ ਦਫ਼ਤਰ ਦਾ ਉਦਘਾਟਨ
ਮਾਨਸਾ: ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ ਆਮ ਆਮ ਆਦਮੀ ਪਾਰਟੀ ਨੇ ਚੋਣਾਂ 'ਤੇ ਕਾਬਜ਼ ਹੋਣ ਲਈ ਪੂਰੀ ਤਾਕਤ ਲਗਾ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਯੂਥ ਪ੍ਰਧਾਨ ਮੀਤ ਹੇਅਰ ਨੇ ਮਾਨਸਾ ਵਿੱਚ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 11 ਦੇ ਉਮੀਦਵਾਰ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਕੇ ਵੋਟਰਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਕਿਹਾ ਹੈ ਉਹ ਕਰਕੇ ਦਿਖਾਇਆ ਹੈ ਅਤੇ ਪਾਰਟੀ ਦਾ ਪਹਿਲਾ ਏਜੰਡਾ ਭ੍ਰਿਸ਼ਟਾਚਾਰ ਮੁਕਤ ਨਗਰ ਕੌਂਸਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਨਗਰ ਕੌਂਸਲ ਮਾਨਸਾ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਹੱਥ ਦੇਣਗੇ।
ਵਿਧਾਇਕ ਮੀਤ ਹੇਅਰ ਨੇ ਮਾਨਸਾ 'ਚ ਪਾਰਟੀ ਉਮੀਦਵਾਰ ਦੇ ਦਫ਼ਤਰ ਦਾ ਕੀਤਾ ਉਦਘਾਟਨ