ਮਾਨਸਾ: ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਵੀ ਪਿੰਡਾਂ ਤੱਕ ਗੈਸ ਦੀ ਸਪਲਾਈ ਨਿਰਵਿਘਨ ਹੋ ਰਹੀ ਹੈ ਭਾਰਤ ਸਰਕਾਰ ਵੱਲੋਂ ਉੱਜਵਲਾ ਯੋਜਨਾ ਤਹਿਤ ਗਰੀਬ ਲੋਕਾਂ ਨੂੰ ਤਿੰਨ ਮਹੀਨੇ ਮੁਫ਼ਤ ਗੈਸ ਦੇਣ ਦੀ ਸੁਵਿਧਾ ਦਿੱਤੀ ਜਾ ਰਹੀ ਹੈ।
ਪਿੰਡਾਂ ਦੇ ਲੋਕਾਂ ਦੀ ਜਦੋਂ ਈਟੀਵੀ ਭਾਰਤ ਵੱਲੋਂ ਸਮੱਸਿਆ ਜਾਨਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਖਾਤਿਆਂ 'ਚੋਂ ਪੈਸੇ ਪਾ ਦਿੱਤੇ ਗਏ ਹਨ ਅਤੇ ਏਜੰਸੀ ਵਾਲੇ ਵੀ ਘਰ ਘਰ ਗੈਸ ਦੀ ਸਪਲਾਈ ਦੇ ਰਹੇ ਹਨ। ਉਨ੍ਹਾਂ ਨੂੰ ਕੋਈ ਵੀ ਸਮੱਸਿਆ ਨਹੀਂ ਆ ਰਹੀ ਹੈ।
ਉੱਜਵਲਾ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਮਿਲ ਰਹੇ ਗੈਸ ਸਲੰਡਰ ਤੇ ਪੈਸੇ ਉਜਵਲਾ ਯੋਜਨਾ ਤਹਿਤ ਲਾਭਕਾਰੀ ਰਾਣੀ ਕੌਰ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਉਨ੍ਹਾਂ ਨੂੰ ਗੈਸ ਸਿਲੰਡਰ ਮੁਫ਼ਤ ਦਿੱਤੇ ਗਏ ਸੀ ਤੇ ਹੁਣ ਕਰਫਿਊ ਦੌਰਾਨ ਉਨ੍ਹਾਂ ਦੇ ਖਾਤਿਆਂ 'ਚੋਂ ਪੈਸੇ ਵੀ ਪਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਏਜੰਸੀ ਵਾਲੇ ਵੀ ਉਨ੍ਹਾਂ ਦੇ ਘਰਾਂ ਤੱਕ ਗੈਸ ਪਹੁੰਚਾ ਰਹੇ ਹਨ।
ਉੱਜਵਲਾ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਮਿਲ ਰਹੇ ਗੈਸ ਸਲੰਡਰ ਤੇ ਪੈਸੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ। ਉੱਥੇ ਹੀ ਲਾਭਕਾਰੀ ਬਲਦੇਵ ਕੌਰ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਉਨ੍ਹਾਂ ਦੇ ਖਾਤਿਆਂ 'ਚੋਂ ਪੈਸੇ ਪਾ ਦਿੱਤੇ ਹਨ ਤੇ ਗੈਸ ਵੀ ਉਨ੍ਹਾਂ ਨੂੰ ਨਿਰਵਿਘਨ ਮਿਲ ਰਹੀ ਹੈ।
ਉੱਜਵਲਾ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਮਿਲ ਰਹੇ ਗੈਸ ਸਲੰਡਰ ਤੇ ਪੈਸੇ ਗੈਸ ਏਜੰਸੀ ਮਾਲਕ ਅਰੁਣ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਕੋਲ 5 ਹਜ਼ਾਰ ਦੇ ਕਰੀਬ ਉੱਜਵਲਾ ਯੋਜਨਾ ਦੇ ਤਹਿਤ ਲਾਭਕਾਰੀ ਪਰਿਵਾਰ ਹਨ ਤੇ ਜਿਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਖਾਤਿਆਂ 'ਚੋਂ ਪੈਸੇ ਪਾ ਦਿੱਤੇ ਗਏ ਹਨ। ਉਨ੍ਹਾਂ ਕੋਲ ਉਨ੍ਹਾਂ ਸਾਰੇ ਪਰਿਵਾਰਾਂ ਦੀ ਪਿੰਡ ਵਾਈਜ਼ ਲਿਸਟਾਂ ਹਨ। ਉਹ ਪਿੰਡ ਦੇ ਗੁਰਦੁਆਰਾ ਸਾਹਿਬ 'ਚੋਂ ਜਾ ਕੇ ਅਨਾਊਂਸਮੈਂਟ ਕਰਵਾਉਂਦੇ ਹਨ ਤੇ ਜਿਸ ਤੋਂ ਬਾਅਦ ਉਨ੍ਹਾਂ ਪਰਿਵਾਰਾਂ ਦੇ ਫਾਰਮ ਭਰ ਕੇ ਉਨ੍ਹਾਂ ਨੂੰ ਉਥੇ ਹੀ ਹੋਮ ਡਿਲੀਵਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਫਾਰਮ ਉਪਲੱਬਧ ਹਨ ਤੇ ਉਹ ਉਨ੍ਹਾਂ ਸਾਰੇ ਪਰਿਵਾਰਾਂ ਤੱਕ ਪਹੁੰਚਾ ਰਹੇ ਹਨ।
ਉੱਜਵਲਾ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਮਿਲ ਰਹੇ ਗੈਸ ਸਲੰਡਰ ਤੇ ਪੈਸੇ ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਮਧੂ ਨੇ ਦੱਸਿਆ ਕਿ ਉੱਜਵਲਾ ਯੋਜਨਾ ਤਹਿਤ ਜੋ ਲਾਭਕਾਰੀ ਪਰਿਵਾਰ ਨੇ ਉਨ੍ਹਾਂ ਦੇ ਖਾਤਿਆਂ 'ਚੋਂ ਕੇਂਦਰ ਸਰਕਾਰ ਨੇ ਪੈਸੇ ਪਾ ਦਿੱਤੇ ਹਨ ਤੇ ਦੋ ਅਪਰੈਲ ਇਹ ਸਕੀਮ ਲਾਗੂ ਹੋ ਚੁੱਕੀ ਹੈ। ਉਨ੍ਹਾਂ ਨੂੰ ਤਿੰਨ ਮਹੀਨੇ ਮੁਫ਼ਤ ਗੈਸ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੈਸ ਏਜੰਸੀ ਮਾਲਕਾਂ ਕੋਲ ਸਾਰੇ ਫਾਰਮ ਉਪਲੱਬਧ ਹਨ ਤੇ ਉਨ੍ਹਾਂ ਪਰਿਵਾਰਾਂ ਦੇ ਕੋਲ ਘਰ ਘਰ ਜਾ ਕੇ ਫਾਰਮ ਭਰਵਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਘਰ ਵਿੱਚ ਹੀ ਹੋਮ ਡਲਿਵਰੀ ਦਿੱਤੀ ਜਾ ਰਹੀ ਹੈ।