ਮਾਨਸਾ: ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਨਾਲ ਐਤਵਾਰ ਦੇ ਦਿਨ ਸੈਂਕੜਿਆਂ ਦੀ ਤਾਦਾਦ ਵਿੱਚ ਲੋਕ ਦੁੱਖ ਸਾਂਝਾ ਕਰਨ ਦੇ ਲਈ ਮੂਸਾ ਪਿੰਡ ਪਹੁੰਚੇ। ਇਸ ਦੌਰਾਨ ਮੂਸੇਵਾਲਾ ਦੇ ਪਿਤਾ Moosewala father Balkaur Singh ਨੇ ਕਿਹਾ ਕਿ ਹੁਣ ਤੱਕ 5 ਮਹੀਨੇ ਹੋ ਗਏ ਹਨ, ਪਰ ਅਜੇ ਤੱਕ ਉਨ੍ਹਾਂ ਦੇ ਬੱਚੇ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ 25 ਨਵੰਬਰ ਤੱਕ ਦਾ ਪੰਜਾਬ ਸਰਕਾਰ ਨੂੰ ਸਮਾਂ ਦਿੱਤਾ ਹੈ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ 25 ਨਵੰਬਰ ਨੂੰ ਦੇਸ਼ ਛੱਡ ਦੇਣਗੇ ਅਤੇ FIR ਦੀ ਕਾਪੀ ਵੀ ਵਾਪਸ ਲੈ ਲੈਣਗੇ।
ਮੂਸੇਵਾਲਾ ਦੇ ਪਿਤਾ ਵੱਲੋਂ FIR ਵਾਪਸ 'ਤੇ ਦੇਸ ਛੱਡਣ ਦੀ ਚੇਤਾਵਨੀ ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ Moosewala father Balkaur Singh ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜ ਮਹੀਨੇ ਬੀਤ ਚੁੱਕੇ ਹਨ ਪਰ ਅਜੇ ਤੱਕ ਉਸ ਦੇ ਪੁੱਤਰ ਨੂੰ ਇਨਸਾਫ ਨਹੀਂ ਮਿਲ ਸਕਿਆ, ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਕੋਲ ਅਪੀਲ ਵੀ ਕਰ ਚੁੱਕਿਆ ਹਾਂ ਅਤੇ ਕਈ ਲੋਕਾਂ ਦੇ ਨਾਮ ਵੀ ਨਸ਼ਰ ਕਰ ਚੁੱਕਿਆ ਹਾਂ, ਪਰ ਸਰਕਾਰ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਗੈਂਗਸਟਰ ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਅਤੇ ਕੋਰੜਾ ਦੇ ਵਿਚ ਰਾਤਾਂ ਕੱਟ ਕੇ ਗਏ ਹਨ, ਪਰ ਸੀਆਈਏ ਬਰਖਾਸਤ ਇੰਚਾਰਜ ਪ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਲੋਕਾਂ ਤੋਂ ਪੈਸੇ ਲੈ ਕੇ ਇਨਵੈਸਟੀਗੇਸ਼ਨ ਦੇ ਵਿੱਚੋਂ ਬਾਹਰ ਕਰ ਦਿੱਤਾ ਗਿਆ।
ਐਨਆਈਏ ਵੱਲੋਂ ਅਫਸਾਨਾ ਖਾਨ ਨੂੰ ਭੇਜੇ ਗਏ ਸੰਮਨ ਤੇ ਪੁੱਛਗਿੱਛ ਕਰਨ ਦੇ ਮਾਮਲੇ ਵਿੱਚ ਵੀ ਬਲਕੌਰ ਸਿੰਘ ਨੇ ਬੋਲਦਿਆਂ ਕਿਹਾ ਕਿ ਜੇਕਰ ਕੋਈ ਲੜਕੀ ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਬੋਲਦੀ ਹੈ ਤਾਂ ਉਸ ਨੂੰ ਵੀ ਡਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਉਨ੍ਹਾਂ ਕਿਹਾ ਕਿ ਪਹਿਲਾਂ ਅਫਸਾਨਾ ਖਾਨ ਤੋਂ ਐੱਨਆਈਏ ਵੱਲੋਂ ਪੁੱਛਗਿੱਛ ਕੀਤੀ ਗਈ ਅਤੇ ਹੁਣ ਜੋਨੀ ਜੌਹਲ ਨੂੰ ਸੰਮਨ ਭੇਜੇ ਗਏ ਹਨ ਪਰ ਜੋਨੀ ਜੌਹਲ ਵੱਲੋਂ ਤਾਂ ਸਿੱਧੂ ਮੂਸੇ ਵਾਲਾ ਦੇ ਨਾਲ ਕੋਈ ਗੀਤ ਵੀ ਨਹੀਂ ਗਾਇਆ ਗਿਆ।
ਉਨ੍ਹਾਂ ਕਿਹਾ ਕਿ ਜੇਕਰ ਐੱਨਆਈਏ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਮੈਨੂੰ ਸੰਮਨ ਭੇਜੇ ਤਾਂ ਮੈਂ ਸਿੱਧੂ ਦੇ ਬਚਪਨ ਤੋਂ ਲੈ ਕੇ ਹੁਣ ਤੱਕ ਉਸ ਦੇ ਸਫ਼ਰ ਬਾਰੇ ਦੱਸ ਦੇਵਾਂਗਾ ਉਨ੍ਹਾਂ ਕਿਹਾ ਕਿ ਜੇਕਰ ਗੋਲਡੀ ਬਰਾੜ ਕਿਸੇ ਦਾ ਨਾਮ ਲਿਖ ਕੇ ਪੋਸਟ ਪਾ ਦਿੰਦਾ ਹੈ ਤਾਂ ਤੁਰੰਤ ਉਸਨੂੰ ਸੰਮਨ ਕਰਕੇ ਬੁਲਾ ਲੈਂਦੀ ਹੈ ਜੋ ਕਿ ਸਰਕਾਰਾਂ ਵੀ ਗੈਂਗਸਟਰਾਂ ਦੇ ਨਾਲ ਮਿਲੀਆਂ ਹੋਈਆਂ ਹਨ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕਾਰ ਸਿੰਘ ਨੇ ਕਿਹਾ ਕਿ ਉਹ ਆਪਣੀ ਸੁਰੱਖਿਆ ਵੀ ਵਾਪਸ ਕਰ ਦੇਣਗੇ ਅਤੇ ਡੀਜੀਪੀ ਤੋਂ ਮਿਲਣ ਲਈ ਸਮਾਂ ਮੰਗਿਆ ਹੈ ਜੇਕਰ ਡੀਜੀਪੀ ਸਮਾਂ ਦਿੰਦਾ ਹੈ ਤਾਂ ਉਹ ਹੋਰ ਵੀ ਕਈ ਲੋਕਾਂ ਦੇ ਨਾਲ ਦੱਸ ਰਹੇ ਹਨ ਉਨ੍ਹਾਂ ਕਿਹਾ ਕਿ ਜੇਕਰ ਉਹ ਨਾਮ ਓ ਜਨਤਕ ਕਰਦੇ ਹਨ ਤਾਂ ਇਹ ਲੋਕ ਭੱਜਣ ਦੀ ਫਿਰਾਕ ਵਿਚ ਹਨ ਅਤੇ ਵਿਦੇਸ਼ ਭੱਜ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ ਬੇਟੇ ਦੇ ਇਨਸਾਫ਼ ਲਈ ਲੜ ਰਿਹਾ ਹੈ ਅਤੇ ਉਹ ਵੀ ਉਸੇ ਰਸਤੇ ਉੱਤੇ ਜਾਣਾ ਚਾਹੁੰਦਾ ਹੈ ਕਿ ਜਿਸ ਤਰ੍ਹਾਂ ਮੇਰੇ ਬੇਟੇ ਨੂੰ ਵੀ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਤਾਂ ਉਸ ਸਮੇਂ ਉਸ ਨੂੰ ਕਿੰਨਾ ਦਰਦ ਹੋਇਆ ਹੋਵੇਗਾ, ਮੈਂ ਇਹ ਵੀ ਮਹਿਸੂਸ ਕਰਨਾ ਚਾਹੁੰਦਾ ਹਾਂ।
ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਹੁਣ ਤੱਕ ਪੰਜ ਮਹੀਨੇ ਹੋ ਗਏ ਹਨ ਬੇਟੇ ਦੇ ਇਨਸਾਫ ਲਈ ਅੱਖਾਂ ਥੱਕ ਚੁੱਕੀਆਂ ਹਨ, ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਿੱਧੂ ਦੀ ਕਈ ਲੋਕ ਆਲੋਚਨਾ ਕਰਦੇ ਸਨ, ਪਰ ਮੇਰਾ ਬੇਟਾ ਅਜਿਹਾ ਨਹੀਂ ਸੀ ਅਤੇ ਉਸ ਦੀ ਸੋਚ ਬਹੁਤ ਉੱਚੀ ਸੀ ਅਤੇ ਸਿੱਧੂ ਅੱਠ ਹਜ਼ਾਰ ਧਾਰਮਿਕ ਸਵਾਲਾਂ ਦੀ ਇਕ ਐਪ ਬਣਾ ਰਿਹਾ ਸੀ ਜੋ ਕਿ ਜਪੁਜੀ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਵਿੱਚੋਂ ਲਏ ਗਏ ਸਨ। ਜਿਸ ਤਰ੍ਹਾਂ ਉਸ ਨੇ ਕਿਹਾ ਸੀ ਕਿ ਜਪੁਜੀ ਸਾਹਿਬ ਦੀ ਰਚਨਾ ਕਿਸ ਵੱਲੋਂ ਕੀਤੀ ਗਈ ਸੀ ਤਾਂ ਇਸ ਦੇ ਲਈ ਵੀ ਉਸ ਵੱਲੋਂ ਚਾਰ ਗੁਰੂਆਂ ਦੇ ਨਾਮ ਰੱਖੇ ਗਏ ਸਨ ਤਾਂ ਕਿ ਸਾਡੀ ਆਉਣ ਵਾਲੀ ਨੌਜਵਾਨ ਪੀੜ੍ਹੀ ਦੇ ਵਿੱਚ ਸਿੱਖੀ ਪ੍ਰਤੀ ਇੱਕ ਨਵੀਂ ਚਿਣਗ ਲੱਗੇ।
ਇਹ ਵੀ ਪੜੋ:-ਜੋ ਸਿੱਖਾਂ ਦੇ ਹਿੱਤਾਂ ਦੀ ਗੱਲ ਕਰੇਗਾ, ਉਹ ਹਕੂਮਤਾਂ ਦੇ ਨਿਸ਼ਾਨੇ 'ਤੇ ਰਹੇਗਾ: ਅੰਮ੍ਰਿਤਪਾਲ ਸਿੰਘ