ਪੰਜਾਬ

punjab

ETV Bharat / state

Moosewala Parents for Justice: ਪੁੱਤ ਦੇ ਇਨਸਾਫ਼ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ ਮੂਸੇਵਾਲਾ ਦੇ ਮਾਤਾ-ਪਿਤਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਪਿਛਲੇ ਕਈ ਮਹੀਨਿਆਂ ਤੋਂ ਇਨਸਾਫ਼ ਲਈ ਸਰਕਾਰ ਤੇ ਪ੍ਰਸ਼ਾਸਨ ਕੋਲ ਪਹੁੰਚ ਕਰ ਰਹੇ ਹਨ। ਇਨਸਾਫ਼ ਨਾ ਮਿਲਦਾ ਦੇਖ ਮੂਸੇਵਾਲਾ ਦੇ ਮਾਤਾ-ਪਿਤਾ ਹੁਣ ਹਾਈ ਕੋਰਟ ਪਹੁੰਚਣਗੇ।

Moosewalas parents will file a petition in the Supreme Court for justice
ਪੁੱਤ ਦੇ ਇਨਸਾਫ਼ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ ਮੂਸੇਵਾਲਾ ਦੇ ਮਾਤਾ-ਪਿਤਾ

By

Published : Mar 15, 2023, 10:00 AM IST

ਚੰਡੀਗੜ੍ਹ :ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਪੁੱਤ ਦੇ ਕਤਲ ਮਾਮਲੇ 'ਚ ਲੰਬੇ ਸਮੇਂ ਤੋਂ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ। ਉਹ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਹਨ। ਪਿਤਾ ਬਲਕੌਰ ਸਿੰਘ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਸਕਦੇ ਹਨ। ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਆਪਣੇ ਪੁੱਤਰ ਦੇ ਕਤਲ ਕੇਸ ਵਿੱਚ ਕਈ ਵਕੀਲਾਂ ਤੋਂ ਕਾਨੂੰਨੀ ਸਲਾਹ ਲੈ ਚੁੱਕੇ ਹਨ। ਸੂਬਾ ਸਰਕਾਰ ਵੱਲੋਂ ਕੀਤੀ ਗਈ ਅਧੂਰੀ ਕਾਰਵਾਈ ਨੂੰ ਕਿਸ ਤਰ੍ਹਾਂ ਕਟਿਹਰੇ ਵਿਚ ਖੜ੍ਹਾ ਕੀਤਾ ਜਾ ਸਕੇ, ਉਨ੍ਹਾਂ ਨੇ ਇਸ ਸਬੰਧੀ ਕਾਨੂੰਨੀ ਰਸਤੇ ਲੱਭੇ ਹਨ।



ਇਸ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕੀਤਾ ਹੈ ਕਿ ਅਕਾਲੀ ਦਲ ਮੂਸੇਵਾਲਾ ਪਰਿਵਾਰ ਦੇ ਨਾਲ ਹੈ। ਉਹ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਇਨਸਾਫ਼ ਕਰਨ ਲਈ ਮਜਬੂਰ ਕਰਨਗੇ। ਇਸ ਦੇ ਨਾਲ ਹੀ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਗੈਂਗਸਟਰਾਂ ਅੱਗੇ ਝੁਕ ਗਏ ਹਨ। ਮੂਸੇਵਾਲਾ ਨੂੰ ਬਦਨਾਮ ਕਰਨ ਲਈ ਸੀਐੱਮ ਇੱਕ ਖੌਫਨਾਕ ਗੈਂਗਸਟਰ ਦੀ ਵਰਤੋਂ ਕਰ ਰਿਹਾ ਹੈ।




ਇਹ ਵੀ ਪੜ੍ਹੋ : Balkaur Singh's Appeal: ਦੇਸ਼-ਵਿਦੇਸ਼ ਵਿੱਚ ਬੈਠੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਬਲਕੌਰ ਸਿੰਘ ਦੀ ਅਪੀਲ

ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ ਮਾਪੇ :ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ਼ ਲਈ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ। ਸੂਬਾ ਸਰਕਾਰ ਤੋਂ ਮੁਲਜ਼ਮ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕਿਹਾ ਸੀ ਕਿ ਜੇਕਰ ਮਾਨਯੋਗ ਸਰਕਾਰ ਸਿੱਧੂ ਦੇ ਪਰਿਵਾਰ ਦਾ ਸਮਰਥਨ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਵੱਲੋਂ ਨਾਮਜ਼ਦ ਕੀਤੇ ਗਏ ਦੋਸ਼ੀਆਂ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ : Aman Arora ਦੇ ਬਿਆਨ 'ਤੇ ਬੋਲੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਕਿਹਾ- "ਤੁਹਾਡੇ ਵੀ ਬੱਚੇ ਨੇ, ਸੱਤਾ ਸਦਾ ਨਹੀਂ ਰਹਿੰਦੀ"

ਸਾਨੂੰ ਸਰਕਾਰ ਤੋਂ ਨਹੀਂ ਪ੍ਰਮਾਤਮਾ ਤੋਂ ਉਮੀਦ :ਉਨ੍ਹਾਂ ਕਿਹਾ ਕਿ ਸਰਕਾਰ ਦੇ ਜਵਾਬ ਤੋਂ ਉਹ ਬਹੁਤ ਦੁਖੀ ਹਨ ਅਤੇ ਉਹ ਬਦਦੁਆਵਾਂ ਹੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਸਰਕਾਰ ਤੋਂ ਨਹੀਂ ਪਰਮਾਤਮਾ ਅਤੇ ਵਾਹਿਗੁਰੂ ਤੋਂ ਇਨਸਾਫ ਦੀ ਉਮੀਦ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਬੇਟੇ ਨੇ ਜੋ ਲਿਖਿਆ ਹੈ ਸੱਚ ਬੋਲਣਾ ਨਹੀਂ ਚਾਹੁੰਦਾ ਸੀ ਪਰ ਉਨ੍ਹਾਂ ਦੇ ਮਨ ਦੇ ਵਿੱਚ ਮਲਾਲ ਸੀ ਕਿ "ਸਿੱਧੂ ਹਮੇਸ਼ਾ ਕਹਿੰਦਾ ਸੀ ਜੇਕਰ ਉਹ ਮਰੇਗਾ ਤਾਂ ਤਿੰਨ ਚਾਰ ਨੂੰ ਨਾਲ ਲੈ ਕੇ ਮਰੇਗਾ", ਇਸ ਗੱਲ ਨੂੰ ਵੀ ਸੱਚ ਕਰ ਦਿਖਾਇਆ ਹੈ। ਹੁਣ ਉਹ ਵਾਹਿਗੁਰੂ ਹੀ ਇਨਸਾਫ ਦੀ ਉਮੀਦ ਕਰਦੇ ਹਨ।

ABOUT THE AUTHOR

...view details