ਪੰਜਾਬ

punjab

ETV Bharat / state

ਮਾਨਸਾ: ਨਸ਼ੇ ਵਿਰੁੱਧ 'ਮਾਰਨਿੰਗ ਆਪਰੇਸ਼ਨ' ਦੌਰਾਨ ਪੁਲਿਸ ਨੇ 1 ਕਰੋੜ 25 ਲੱਖ ਦੀ ਹੈਰੋਇਨ ਕੀਤੀ ਬਰਾਮਦ - Drugs In Punjab

ਮਾਨਸਾ ਪੁਲਿਸ ਨੇ ਨਸ਼ੇ ਵਿਰੁੱਧ 'ਮਾਰਨਿੰਗ ਆਪਰੇਸ਼ਨ' ਤਹਿਤ 1 ਕਰੋੜ 25 ਲੱਖ ਦੀ ਹੈਰੋਇਨ ਬਰਾਮਦ ਕੀਤੀ। ਇਸ ਦੇ ਨਾਲ ਹੀ ਮਾਨਸਾ ਪੁਲਿਸ ਨੇ 18 ਮਾਮਲਿਆਂ ਵਿੱਚ 20 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਜਾਂਚ ਜਾਰੀ ਹੈ।

ਫ਼ੋਟੋ

By

Published : Jul 29, 2019, 7:57 PM IST

ਮਾਨਸਾ: ਮਾਨਸਾ ਪੁਲਿਸ ਨੇ ਨਸ਼ੇ ਵਿਰੁੱਧ ਚਲਾਈ ਮਾਰਲਿਨ ਮੁਹਿੰਮ ਤਹਿਤ ਜ਼ਿਲ੍ਹੇ ਦੀ ਪੁਲਿਸ ਨੇ ਆਪਣੇ ਇਲਾਕੇ ਵਿੱਚ ਨਸ਼ੇ ਵਿਰੁੱਧ ਮਾਰਨਿੰਗ ਆਪਰੇਸ਼ਨ ਸ਼ੁਰੂ ਕੀਤਾ ਹੋਇਆ ਹੈ। ਮਾਨਸਾ ਜ਼ਿਲ੍ਹੇ ਦੇ ਐਸਐਸਪੀ ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਲਗਾਤਾਰ ਤੀਜੇ ਦਿਨ ਵੀ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਇਆ ਗਿਆ ਜਿਸ 'ਚ ਸੋਮਵਾਰ ਨੂੰ 18 ਮਾਮਲਿਆਂ ਵਿੱਚ 20 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਦੇ ਤਹਿਤ ਹੀ 2.27 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਐਸਐਸਪੀ ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ ਜਿਸ ਵਿੱਚ 750 ਕਰਮਚਾਰੀਆਂ ਨੇ ਹਿੱਸਾ ਲਿਆ ਪੁਲਿਸ ਨੇ 18 ਮਾਮਲਿਆਂ ਵਿੱਚ 20 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ 2.27 ਗ੍ਰਾਮ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਕੀਮਤ ਇੱਕ ਕਰੋੜ 25 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ ਇਸ ਦੇ ਤਹਿਤ ਹੀ ਗਾਂਜਾ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਨੂੰ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: ਮਾਸੂਮ ਬੱਚੀ ਨਾਲ ਬਲਾਤਕਾਰ, ਪੁਲਿਸ ਮਾਮਲੇ ਦੀ ਜਾਂਚ 'ਚ ਲੱਗੀ

ਐਸਐਸਪੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਅਤੇ ਐਸਟੀਐਫ ਦੀ ਚੀਫ਼ ਹਰਪ੍ਰੀਤ ਸਿੰਘ ਸਿੱਧੂ ਤੋਂ ਮਿਲੀ ਹੈ ਜਿਸ ਦੇ ਆਧਾਰ 'ਤੇ ਨਸ਼ਾ ਤਸਕਰਾਂ ਦੇ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮਾਨਸਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।
ਦੂਜੇ ਪਾਸੇ, ਮਾਨਸਾ ਪੁਲਿਸ ਨੇ ਨਸ਼ੇ ਵਿਰੁੱਧ ਚਲਾਈ ਮੁਹਿੰਮ ਨੂੰ ਲੋਕਾਂ ਵੱਲੋਂ ਕਾਫੀ ਸਰਾਹਿਆ ਜਾ ਰਿਹਾ ਹੈ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਨਸ਼ਾ ਪੰਜਾਬ ਦੀ ਜਵਾਨੀ ਨੂੰ ਖ਼ਰਾਬ ਕਰ ਰਹੀ ਹੈ, ਇਸ ਲਈ ਮਾਨਸਾ ਪੁਲਿਸ ਇਸ ਮੁਹਿੰਮ ਨੂੰ ਜਾਰੀ ਰੱਖੇ ਅਤੇ ਜ਼ਿਲ੍ਹੇ ਦੇ ਲੋਕ ਇਸ ਕੰਮ ਲਈ ਪੁਲਿਸ ਦਾ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਪਰੇਸ਼ਾਨ ਨਾ ਕਰੇ, ਕਿਉਂਕਿ ਪਿੰਡਾਂ ਵਿੱਚ ਅਕਸਰ ਗੁੱਟਬੰਦੀ ਹੁੰਦੀ ਹੈ ਜਿਸ ਦੇ ਚੱਲਦਿਆਂ ਪੁਲਿਸ ਇਸ ਮਾਮਲੇ ਵਿੱਚ ਸਿਰਫ ਨਸ਼ਾ ਤਸਕਰਾਂ ਦੇ ਵਿਰੁੱਧ ਹੀ ਕਾਰਵਾਈ ਕਰੇ।

ਇਹ ਵੀ ਪੜ੍ਹੋ: ਸਤਪਾਲ ਸਿੰਘ ਦੀ ASI ਵਜੋਂ ਹੋਈ ਤੱਰਕੀ, ਮੁੱਖ ਮੰਤਰੀ ਨੇ ਲਗਾਏ ਸਟਾਰ

ABOUT THE AUTHOR

...view details