ਮਾਨਸਾ: ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਵਿੱਚ ਜਿਲ੍ਹਾ ਪੱਧਰੀ ਦਿਸ਼ਾ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨਾਲ ਕੇਂਦਰ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਅਤੇ ਐਮ ਪੀ ਲੈਡ ਸਕੀਮ ਦਾ ਲੇਖਾ ਜੋਖਾ ਕੀਤਾ। ਇਸ ਬੈਠਕ 'ਚ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।
ਆਪਣੇ ਸੰਬੋਧਨ ਦੌਰਾਨ ਉਹਨਾਂ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਦੇ ਬੰਦ ਹੋਣ ਲਈ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਤੁਸੀਂ ਸੂਬਾ ਸਰਕਾਰ 'ਤੇ ਦਬਾਅ ਪਾਓ ਅਤੇ ਮੈਂ ਕੇਂਦਰ ਸਰਕਾਰ ਤੇ ਦਬਾਅ ਪਾਵਾਂਗੀ ਤਾਂ ਕਿ ਇਸ ਇਲਾਕੇ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਆਪਣਾ ਯੋਗਦਾਨ ਪਾ ਸਕੀਏ। ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਕੈਬਿਨਿਟ ਨੂੰ ਅਪੀਲ ਕੀਤੀ ਕਿ ਤੁਸੀਂ ਪੰਜਾਬ ਨੂੰ ਕੇਜਰੀਵਾਲ ਦੇ ਹੱਥ ਨਾ ਸੌਂਪ ਦਿਓ।
ਮਾਨਸਾ ਵਿੱਚ ਜਿਲਾ ਪੱਧਰੀ ਦਿਸ਼ਾ ਕਮੇਟੀ ਦੀ ਪ੍ਰਧਾਨਗੀ ਕਰਨ ਪਹੁੰਚੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੀ ਮੀਟਿੰਗ ਅਤੇ ਅੱਜ ਦੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਸਕੂਲੀ ਬੱਚਿਆਂ, ਨੌਜਵਾਨਾਂ ਅਤੇ ਵਿਕਲਾਂਗਾਂ ਲਈ ਕਈ ਨਵੀਆਂ ਸਕੀਮਾਂ ਚਲਾਈਆਂ ਗਈਆਂ ਹਨ। ਜਿਨ੍ਹਾਂ ਦਾ ਅੱਜ ਵੇਰਵਾ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪਿੰਡ ਪੱਧਰ ਤੇ ਕੈਂਪ ਲਗਾ ਕੇ ਇਹਨਾਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ ਕਿਉਂਕਿ ਅਕਸਰ ਹੀ ਵਿਚੋਲੀਏ ਆਪਣੇ ਕਰੀਬੀਆਂ ਨੂੰ ਸਕੀਮਾਂ ਦਾ ਲਾਭ ਪਹੁੰਚਾਉਂਦੇ ਹਨ। ਅਸਲ ਜ਼ਰੂਰਤ ਮੰਦ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਮਾਨਸਾ ਨੂੰ ਹਦਾਇਤ ਕੀਤੀ ਗਈ ਹੈ ਕਿ ਪਿੰਡਾਂ 'ਚ ਕੈਂਪ ਲਗਾ ਕੇ ਲੋਕਾਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇ ਕਿਉਂਕਿ ਇਹਨਾਂ ਲੋਕਾਂ ਨੂੰ ਜ਼ਿਆਦਾ ਜਾਣਕਾਰੀ ਨਹੀਂ ਹੁੰਦੀ।
ਸਿਹਤ ਸਹੂਲਤਾਂ ਅਤੇ ਆਯੁਸ਼ਮਾਨ ਸਿਹਤ ਯੋਜਨਾ ਲਈ ਉਹਨਾਂ ਕਿਹਾ ਕਿ ਸਾਡੇ ਸਿਹਤ ਮੰਤਰੀ ਮਾਨਸਾ ਤੋਂ ਹਨ ਅਤੇ ਮੈਂ ਉਮੀਦ ਕਰਦੀ ਸੀ ਕਿ ਸਰਕਾਰ ਬਣਦਿਆਂ ਹੀ ਉਹ ਹਸਪਤਾਲਾਂ ਦਾ ਦੌਰਾ ਕਰਕੇ ਕਮੀਆਂ ਨੂੰ ਦੂਰ ਕਰਨ ਲਈ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਇਕ ਅਜਿਹੀ ਸਕੀਮ ਹੈ।