ਮਾਨਸਾ: ਆਉਣ ਵਾਲੀ 14 ਫਰਵਰੀ ਨੂੰ ਪੰਜਾਬ ਭਰ ਵਿੱਚ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਅੱਜ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਸੀ। ਇਸ ਮੌਕੇ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਬੀਤੇ ਕੱਲ੍ਹ ਫਾਜ਼ਿਲਕਾ ’ਚ ਹੋਈ ਹਿੰਸਾ ਦੇ ਚਲਦਿਆਂ ਮਾਨਸਾ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਤੇ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਤਕ ਸਿਰਫ਼ ਉਮੀਦਵਾਰਾਂ ਨੂੰ ਹੀ ਪਹੁੰਚਣ ਦਿੱਤਾ ਗਿਆ। ਇਸ ਮੌਕੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਆਏ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਮਨਜੀਤ ਰਾਣਾ ਨੂੰ ਚੋਣ ਦੇ ਲਈ ਮੈਦਾਨ ਵਿਚ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਵਾਰਡ ਦੇ ਸਰਵਪੱਖੀ ਵਿਕਾਸ ਲਈ ਯਤਨ ਕਰਨਗੇ ਅਤੇ ਮਾਨਸਾ ਸ਼ਹਿਰ ਦੇ 6 ਨੰਬਰ ਵਾਰਡ ਨੂੰ ਇੱਕ ਵੱਖਰਾ ਅਤੇ ਮਿਸਾਲ ਦੇ ਤੌਰ ’ਤੇ ਪੇਸ਼ ਕਰਨਗੇ।
ਨਗਰ ਕੌਂਸਲ ਚੋਣਾਂ: ਮਾਨਸਾ ’ਚ ਆਖ਼ਰੀ ਦਿਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ ਵਾਰਡ ਨੰਬਰ 13 ਤੋਂ ਆਜ਼ਾਦ ਉਮੀਦਵਾਰ ਕਿਰਨਾ ਰਾਣੀ ਨੇ ਕਿਹਾ ਕਿ ਉਹ ਵਾਰਡ ਦੇ ਸਰਵਪੱਖੀ ਵਿਕਾਸ ਦੇ ਲਈ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਇਸ ਵਾਰਡ ਤੋਂ ਪਹਿਲਾਂ ਵੀ ਕੌਂਸਲਰ ਰਹਿ ਚੁੱਕੇ ਹਨ ਅਤੇ ਦੂਸਰੀ ਵਾਰ ਫਿਰ ਲੋਕਾਂ ਨੇ ਭਰੋਸਾ ਦਿੱਤਾ ਹੈ। ਉਨ੍ਹਾਂ ਉਮੀਦ ਕੀਤੀ ਕਿ ਜਿੱਤਣ ਤੋਂ ਬਾਅਦ ਉਹ ਆਪਣੇ ਵਾਰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਪੂਰਾ ਕਰਨਗੇ।
ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਰਸ਼ਦੀਪ ਮਾਈਕਲ ਗਾਗੋਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਸ਼ਹਿਰ ਦੇ 27 ਵਾਰਡਾਂ ਵਿਚ ਮਿਹਨਤੀ ਈਮਾਨਦਾਰ ਉਮੀਦਵਾਰਾਂ ਨੂੰ ਟਿਕਟ ਦੇ ਕੇ ਨਿਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਕਾਂਗਰਸ ਪਾਰਟੀ ਦੇ ਇਨ੍ਹਾਂ ਉਮੀਦਵਾਰਾਂ ਨੂੰ ਜਿਤਾ ਕੇ ਆਪਣਾ ਭਰੋਸਾ ਜ਼ਾਹਿਰ ਕਰਨਗੇ।