ਮਾਨਸਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਆਰੰਭ ਹੋਇਆ। ਜਿਸ ਵਿੱਚ ਸ਼ਹਿਰ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਗੁਰੂ ਦੇ ਸਾਜੇ ਪੰਜ ਪਿਆਰਿਆਂ ਵੱਲੋਂ ਨਗਰ ਕੀਰਤਨ ਦੀ ਅਗਵਾਈ ਕੀਤੀ ਗਈ। ਇਸ ਮੌਕੇ ਗੱਤਕਾ ਪਾਰਟੀ ਅਤੇ ਬੈਂਡ ਵੱਲੋਂ ਨਗਰ ਕੀਰਤਨ ਦੇ ਵਿੱਚ ਆਪਣੇ ਜੌਹਰ ਦਿਖਾਏ ਗਏ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਸਬੰਧੀ ਸਜਾਇਆ ਗਿਆ ਨਗਰ ਕੀਰਤਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਆਰੰਭ ਹੋਇਆ ਜਿਸ ਵਿੱਚ ਸ਼ਹਿਰ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਜਥੇਦਾਰ ਰਘਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਸਜਾਇਆ ਗਿਆ ਹੈ ਜਿਸ ਵਿੱਚ ਸੰਗਤ ਵੱਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ।
ਗੁਰਦੁਆਰਾ ਸਿੰਘ ਸਭਾ ਦੇ ਸਾਬਕਾ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਦੀਪ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਪੜਾਵਾਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚੇਗਾ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸਮੁੱਚੇ ਜਗਤ ਦੀ ਭਲਾਈ ਦੀ ਕਾਮਨਾ ਵੀ ਕੀਤੀ।