ਮਾਨਸਾ:ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਮੌਕੇ ਮਾਨਸਾ ਵਿਖੇ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਸਜਾਇਆ ਗਿਆ। ਭਾਰੀ ਗਿਣਤੀ 'ਚ ਸੰਗਤ ਨੇ ਇਸ ਨਗਰ ਕੀਰਤਨ 'ਚ ਹਿੱਸਾ ਲਿਆ।
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਨਸਾ 'ਚ ਸਜਾਇਆ ਨਗਰ ਕੀਰਤਨ - ਗਤਕੇ ਦੇ ਜੌਹਰ
ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਮੌਕੇ ਮਾਨਸਾ ਵਿਖੇ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਸਜਾਇਆ ਗਿਆ। ਭਾਰੀ ਗਿਣਤੀ 'ਚ ਸੰਗਤ ਨੇ ਇਸ ਨਗਰ ਕੀਰਤਨ 'ਚ ਹਿੱਸਾ ਲਿਆ।
ਇਹ ਨਗਰ ਕੀਰਤਨ ਸ਼ਹਿਰ ਭਰ ਵਿੱਚ ਕੱਢਿਆ ਗਿਆ। ਨਗਰ ਕੀਰਤਨ ਸਜਾਉਣ ਤੋਂ ਪਹਿਲਾਂ ਅਰਦਾਸ ਕੀਤੀ ਗਈ ਤੇ ਪਾਲਕੀ ਸਾਹਿਬ ਸਜਾਈ ਗਈ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ‘ਚ ਸੰਗਤ ਪੁੱਜੀ। ਇਸ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਬੱਸ ਸਟੈਂਡ ਪੁੱਜਾ। ਇਸ ਦੌਰਾਨ ਗਤਕਾ ਪਾਰਟੀ ਵੱਲੋਂ ਗਤਕੇ ਦੇ ਜੌਹਰ ਵਿਖਾਏ ਗਏ। ਛੋਟੇ ਛੋਟੇ ਬੱਚਿਆ ਨੇ ਗਤਕਾ ਕੀਤਾ।
ਸ਼ਹਿਰ ਦੀ ਵੱਖ-ਵੱਖ ਥਾਵਾਂ 'ਤੇ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ। ਪ੍ਰਬੰਧਕ ਕੀਰਤਪਾਲ ਸਿੰਘ ਕਿਰਤੀ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ। ਇਸ ਵਾਰ ਵੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ, ਇਸ ਦੇ ਲਈ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਹੈ
ਇਹ ਵੀ ਪੜ੍ਹੋ :ਅੰਮ੍ਰਿਤਸਰ ਪੁਲਿਸ ਵੱਲੋਂ ਕੀਤਾ ਗਿਆ ਸਰਚ ਅਪ੍ਰੇਸ਼ਨ, ਕਈ ਵਿਅਕਤੀ ਕੀਤੇ ਰਾਊਂਡ ਅੱਪ