ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਵਿੱਚ ਪਹਿਲੀ ਆਮਦ 'ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਅਰਥੀ ਫੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਜ਼ਿਲ੍ਹਾਂ ਮਾਨਸਾ ਦੇ ਵਿੱਚ ਵੀ ਕਿਸਾਨਾਂ ਵੱਲੋਂ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਕਿਸਾਨ ਯੂਨੀਅਨ ਦੇ ਸ਼ਹਿਰੀ ਪ੍ਰਧਾਨ ਸੁਖਚਰਨ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਿੱਚ ਆ ਰਹੇ ਹਨ, ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 700 ਕਿਸਾਨਾਂ ਦੀ ਮੌਤ ਦਾ ਜ਼ਿੰਮੇਵਾਰ ਹੈ, ਇਸ ਤੋਂ ਇਲਾਵਾਂ ਐਮ.ਐਸ.ਪੀ ਵੀ ਲਾਗੂ ਨਹੀਂ ਕੀਤੀ ਅਤੇ ਲਖੀਮਪੁਰ ਖੀਰੀ ਦੇ ਆਰੋਪੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ। ਜਿਸ ਦੇ ਤਹਿਤ ਕਿਸਾਨਾਂ ਵੱਲੋਂ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ।