ਮਾਨਸਾ: ਕੌਮੀ ਖਿਡਾਰਨ ਅਮਨਦੀਪ ਕੌਰ ਨੇ ਪਿਛਲੇ ਦਿਨੀਂ 18ਵੇੇਂ ਨੈਸ਼ਨਲ ਫੈਡਰੇਸ਼ਨ ਕੱਪ (ਜੂਨੀਅਰ ਅੰਡਰ 20) ਐਥਲੈਟਿਕਸ ਚੈਂਪੀਅਨਸ਼ਿਪ 2021 ਵਿੱਚ ਭਾਗ ਲੈ ਕੇ ਇੰਡੀਆ ਪੱਧਰ 'ਤੇ ਤੀਜਾ ਸਥਾਨ ਹਾਸਲ ਕੀਤਾ ਹੈ।
ਕੌਮੀ ਖਿਡਾਰਨ ਅਮਨਦੀਪ ਕੌਰ ਦਾ ਐਸਐਸਪੀ ਮਾਨਸਾ ਨੇ ਕੀਤਾ ਸਨਮਾਨ
ਕੌਮੀ ਖਿਡਾਰਨ ਅਮਨਦੀਪ ਕੌਰ ਨੇ ਪਿਛਲੇ ਦਿਨੀਂ 18ਵੇੇਂ ਨੈਸ਼ਨਲ ਫ਼ੈਡਰੇਸ਼ਨ ਕੱਪ (ਜੂਨੀਅਰ ਅੰਡਰ 20) ਐਥਲੈਟਿਕਸ ਚੈਂਪੀਅਨਸ਼ਿਪ 2021 ਵਿੱਚ ਭਾਗ ਲੈ ਕੇ ਇੰਡੀਆ ਪੱਧਰ 'ਤੇ ਤੀਜਾ ਸਥਾਨ ਹਾਸਲ ਕੀਤਾ ਹੈ। ਐਸਐਸਪੀ ਮਾਨਸਾ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ।
ਕੌਮੀ ਖਿਡਾਰਨ ਅਮਨਦੀਪ ਕੌਰ ਦਾ ਐਸਐਸਪੀ ਮਾਨਸਾ ਨੇ ਕੀਤਾ ਸਨਮਾਨ
ਐਸਐਸਪੀ ਸੁਰਿੰਦਰ ਲਾਂਬਾ ਵੱਲੋਂ ਖਿਡਾਰਨ ਦਾ ਯਾਦਗਾਰੀ ਮੋਮੈਂਟੋ ਦੇ ਕੇ ਅਤੇ ਫੁੱਲਾਂ ਦੇ ਨਾਲ ਸਨਮਾਨ ਕੀਤਾ ਗਿਆ। ਐਸਐਸਪੀ ਸੁਰਿੰਦਰ ਲਾਂਬਾ ਨੇ ਖਿਡਾਰਨ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਹੁਨਰਮੰਦ ਬੱਚੇ ਜਿਥੇ ਦੇਸ਼ ਦਾ ਨਾਂਅ ਰੌਸ਼ਨ ਕਰਦੇ ਹਨ, ਉੱਥੇ ਹੀ ਦੂਸਰਿਆਂ ਲਈ ਵੀ ਪ੍ਰੇਰਣਾਸਰੋਤ ਬਣਦੇ ਹਨ।
ਉਨ੍ਹਾਂ ਪੁਲਿਸ ਵਿਭਾਗ ਵੱਲੋਂ ਲੜਕੀ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿਵਾਇਆ ਅਤੇ ਖਿਡਾਰਨ ਦੇ ਚੰਗੇ ਭਵਿੱਖ ਦੀ ਅਰਦਾਸ ਕਰਦਿਆਂ ਦਿਨ ਦੁੱਗਣੀ ਤੇ ਰਾਤ ਚੌਗੁਣੀ ਤਰੱਕੀ ਕਰਨ ਦੇ ਲਈ ਹੌਸਲਾ ਅਫਜ਼ਾਈ ਕੀਤੀ।