ਮਾਨਸਾ: ਰੋਡਰੇਜ ਕੇਸ ਵਿੱਚ ਇੱਕ ਸਾਲ ਦੀ ਸਜਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ। ਉਹ ਇੱਥੇ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਪਰਿਵਾਰ ਦਾ ਦੁੱਖ ਵੰਡਾਉਣਗੇ। ਦੱਸ ਦਈਏ ਕਿ ਜੇਲ੍ਹ ਤੋਂ ਬਾਹਰ ਨਿਕਲਦੇ ਹੀ ਨਵਜੋਤ ਸਿੱਧੂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਸੀ। ਸਿੱਧੂ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਉਹ ਮੂਸਾ ਪਿੰਡ ਜਾ ਕੇ ਹੀ ਬੋਲਣਗੇ। ਨਵਜੋਤ ਸਿੰਘ ਨੇ ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਬਾਰੇ ਆਪਣੇ ਟਵੀਟਰ 'ਤੇ ਜਾਣਕਾਰੀ ਦਿੱਤੀ ਹੈ। ਇਸ ਮੁਲਕਾਤ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਨਾਲ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੀ ਗੱਲ ਕਰਨਗੇ।
ਸਿੱਧੂ ਦਾ ਸਿੱਧੂ ਨਾਲ ਸੀ ਪਿਆਰ:ਨਵਜੋਤ ਸਿੰਘ ਦਾ ਸਿੱਧ ਮੂਸੇਵੇਲਾ ਤੋਂ ਖਾਸ ਪਿਆਰ ਸੀ। ਕਾਂਗਰਸ 'ਚ ਸਿੱਧੂ ਮੂਸੇਵਾਲੇ ਨੂੰ ਨਵਜੋਤ ਸਿੰਘ ਸਿੱਧੂ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਲੈ ਕੇ ਆਏ ਸਨ। ਸਿੱਧੂ ਨੂੰ ਚੋਣਾਂ ਵਿੱਚ ਟਿਕਟ ਵੀ ਉਨ੍ਹਾਂ ਦੇ ਕਹਿਣ 'ਤੇ ਹੀ ਮਿਲੀ ਸੀ ਪਰ ਨਵਜੋਤ ਸਿੰਘ ਦੇ ਜੇਲ੍ਹ ਜਾਣ ਦੇ 9 ਦਿਨ ਬਾਅਦ ਹੀ ਸਿੱਧੂ ਮੂਸੇਵਲਾ ਦਾ ਗੈਂਗਸਟਰਸ ਨੇ ਕਤਲ ਕਰ ਦਿੱਤਾ ਸੀ।
ਰਾਹੁਲ ਗਾਂਧੀ ਨਾਲ ਫੋਨ 'ਤੇ ਗੱਲਬਾਤ:ਨਵਜੋਤ ਸਿੱਧੂ ਦੇ ਬਾਹਰ ਆਉਣ ਦੇ ਬਾਅਦ ਐਤਵਾਰ ਨੂੰ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਦੇ ਨਾਲ ਫੋਨ 'ਤੇ ਗੱਲਬਾਤ ਕੀਤੀ ਸੀ।ਜਿਸ ਤੋਂ ਬਾਅਦ ਪੰਜਾਬ ਕਾਂਗਰਸ 'ਚ ਸਿੱਧੂ ਨੂੰ ਜ਼ਿੰਮੇਵਾਰੀ ਮਿਲਣ ਦੀਆਂ ਚਰਚਾਵਾਂ ਨਾਲ ਕਾਂਗਰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਸਿੱਧੂ ਦੀ ਰਿਹਾਈ ਸਮੇਂ ਖਾਂਗਸਰ ਦਾ ਕੋਈ ਵੀ ਵੱਡਾ ਲੀਡਰ ਉਨ੍ਹਾਂ ਨੂੰ ਮਿਲਣ ਨਹੀਂ ਪਹੁੰਚਿਆ ਸੀ।