ਪੰਜਾਬ

punjab

ETV Bharat / state

ਨਾਜਰ ਸਿੰਘ ਮਾਨਸ਼ਾਹੀਆ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ, ਬਿਨਾਂ ਉਦਘਾਟਨ ਕੀਤੇ ਪਰਤੇ ਵਾਪਿਸ

ਸੂਬੇ ਚ ਸਿਆਸੀ ਪਾਰਟੀਆਂ ਲਈ ਇੱਕ ਨਵੀਂ ਮੁਸ਼ਕਿਲ ਖੜ੍ਹੀ ਹੋ ਗਈ ਹੈ।ਕਿਸਾਨ ਜਥੇਬੰਦੀਆਂ ਦੇ ਵੱਲੋਂ ਸੂਬੇ ਦੇ ਕਿਸੇ ਪਿੰਡ ਚ ਸਿਆਸੀ ਆਗੂਆਂ ਦੇ ਦਾਖਲ ਹੋਣ ਤੇ ਰੋਕ ਲਗਾ ਦਿੱਤੀ ਹੈ ਜਿਸਦੇ ਚੱਲਦੇ ਜਿਹੜਾ ਵੀ ਕੋਈ ਪਿੰਡਾਂ ਦੇ ਵਿੱਚ ਦਾਖਲ ਹੋ ਰਿਹਾ ਹੈ ਉਸ ਦਾ ਕਿਸਾਨਾਂ ਦੇ ਵੱਲੋਂ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ।

ਨਾਜਰ ਸਿੰਘ ਮਾਨਸ਼ਾਹੀਆ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ
ਨਾਜਰ ਸਿੰਘ ਮਾਨਸ਼ਾਹੀਆ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

By

Published : Jun 20, 2021, 8:49 PM IST

ਮਾਨਸਾ: ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਵਿਖੇ ਮੇਨ ਬੱਸ ਸਟੈਂਡ ਤੇ ਬਣਾਏ ਗਏ ਬਾਥਰੂਮਾਂ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਜਿਸ ਤੋਂ ਬਾਅਦ ਵਿਧਾਇਕ ਬਿਨਾਂ ਉਦਘਾਟਨ ਕੀਤੇ ਹੀ ਵਾਪਸ ਪਰਤ ਆਏ।

ਕਿਸਾਨਾਂ ਨੇ ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੀ ਉਦੋਂ ਤੱਕ ਕਿਸੇ ਪਾਰਟੀ ਦੇ ਆਗੂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ।ਨਾਜ਼ਰਸ਼ਾਹੀਆ ਦੇ ਹੋਏ ਇਸ ਵਿਰੋਧ ਦੀ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਨਾਜਰ ਸਿੰਘ ਮਾਨਸ਼ਾਹੀਆ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

ਇੱਥੇ ਜਿਕਰਯੋਗ ਹੈ ਕਿ ਕਿਸਾਨਾਂ ਦੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਉਨ੍ਹਾਂ ਸਮਾਂ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਸੂਬੇ ਦੇ ਪਿੰਡਾਂ ਦੇ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ।ਇਸ ਦੇ ਚੱਲਹੇ ਹੀ ਕਿਸਾਨਾਂ ਦੇ ਵੱਲੋਂ ਹੁਣ ਕਿਸੇ ਵੀ ਪਾਰਟੀ ਦੇ ਆਗੂ ਨੂੰ ਪਿੰਡਾਂ ਦੇ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ।ਦੱਸ ਦਈਏ ਕਿ ਮੁਕਤਸਰ ਸਾਹਿਬ ਦੇ ਵਿੱਚ ਕਿਸੇ ਸਮਾਗਮ ਦੇ ਵਿੱਚ ਪਹੁੰਚੇ ਕਾਂਗਰਸ ਵਿਧਾਇਕ ਰਾਜਾ ਵੜਿੰਗ ਨੂੰ ਵੀ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਸੀ।ਇਸ ਦੌਰਾਨ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਕੋਈ ਆਗੂ ਉਨ੍ਹਾਂ ਦੇ ਪਿੰਡ ਵਿੱਚ ਦਾਖਲ ਹੋਇਆ ਤਾਂ ਇਸਦੇ ਨਤੀਜੇ ਗਲਤ ਨਿਕਲਣਗੇ।

ਇਹ ਵੀ ਪੜ੍ਹੋ:Exam: ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੋਈਆਂ ਰੱਦ

ABOUT THE AUTHOR

...view details