ਅੰਮ੍ਰਿਤਸਰ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕਿਸੇ ਪਰਿਵਾਰਕ ਪ੍ਰੋਗਰਾਮ ’ਚ ਸ਼ਿਰਕਤ ਕਰਨ ਸ਼ਹਿਰ ’ਚ ਪੁੱਜੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਪ੍ਰੈੱਸਵਾਰਤਾ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ’ਚ ਕੀਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੇ ਹੋਏ ਪੰਜਾਬ ’ਚ ਮਿਉਂਸਿਪਲ ਕਾਰਪੋਰੇਸ਼ਨ ਦੀਆਂ ਚੋਣਾਂ ਜਿੱਤਣ ਦਾ ਦਾਅਵਾ ਕੀਤਾ।
ਕੈਪਟਨ ਅਮਰਿੰਦਰ ਸਿੰਘ ਅਤੇ ਮੋਦੀ ਵਿਚਾਲੇ ਹੈ ਦੋਸਤੀ: ਸਿਸੋਦੀਆ
ਕਿਸਾਨਾਂ ਦੇ ਮੁੱਦੇ ’ਤੇ ਬੋਲਦੇ ਹੋਏ ਸਿਸੋਦੀਆ ਨੇ ਕਿਹਾ ਕਿ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਕਿਸਾਨਾਂ ਨੂੰ ਕੋਈ ਫ਼ਾਇਦਾ ਪਹੁੰਚਾਉਣਾ ਚਾਹੁੰਦੀ ਹੈ, ਇਸ ਲਈ ਅੱਜ ਵੀ ਕਿਸਾਨ ਸੜਕਾਂ ’ਤੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਤੇ ਮੋਦੀ ਵਿਚਾਲੇ ਦੋਸਤੀ ਹੈ, ਇਸ ਲਈ ਨਾ ਪੰਜਾਬ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹਨ।
ਪੰਜਾਬ ਜਾਂ ਕੇਂਦਰ ਸਰਕਾਰ ਕਿਸਾਨਾਂ ਦੀ ਸਮੱਸਿਆਵਾਂ ਨੂੰ ਲੈਕੇ ਗੰਭੀਰ ਨਹੀਂ: ਸਿਸੋਦੀਆ ਛੱਬੀ ਜਨਵਰੀ ਨੂੰ ਹੋਈ ਦਿੱਲੀ ਲਾਲ ਕਿਲੇ ’ਤੇ ਹੋਈ ਹਿੰਸਾ ਵਿੱਚ ਭਾਜਪਾ ਦੇ ਵਰਕਰ ਸ਼ਾਮਲ ਸਨ: ਸਿਸੋਦੀਆ
ਉਨ੍ਹਾਂ ਕਿਹਾ ਛੱਬੀ ਜਨਵਰੀ ਨੂੰ ਹੋਈ ਦਿੱਲੀ ਲਾਲ ਕਿਲੇ ’ਤੇ ਹੋਈ ਹਿੰਸਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜੋ ਬੀਤੇ ਦਿਨੀਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਚੈਟ ਵਾਇਰਲ ਹੋਈ ਹੈ, ਉਹ ਤੱਥਹੀਣ ਤੇ ਤੋੜ-ਮਰੋੜ ਕੇ ਲੋਕਾਂ ਸਾਹਮਣੇ ਪੇਸ਼ ਕੀਤੀ ਗਈ ਹੈ।