ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕ ਸੋਗ ’ਚ ਹਨ। ਮੂਸੇਵਾਲਾ ਦਾ 8 ਜੂਨ ਨੂੰ ਅੰਤਿਮ ਅਰਦਾਸ ਹੋਣੀ ਹੈ। ਦੂਜੇ ਪਾਸੇ ਮਾਮਲੇ ਸਬੰਧੀ ਪੁਲਿਸ ਵੱਲੋਂ ਗੰਭੀਰਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ 8 ਜੂਨ ਨੂੰ ਅੰਤਿਮ ਅਰਦਾਸ ਮੌਕੇ ਮਾਨਸਾ ਬਾਰ ਐਸੋਸੀਏਸ਼ਨ ਵੱਲੋਂ ਅੱਠ ਜੂਨ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਦੀਆਂ ਸਮੂਹ ਅਦਾਲਤਾਂ ਦਾ ਕੰਮਕਾਜ ਮਾਨਸਾ ਦੇ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਭੋਗ ਵਾਲੇ ਦਿਨ ਬੰਦ ਰੱਖਣ ਦਾ ਫੈਸਲਾ ਲਿਆ ਹੈ। ਨਾਲ ਹੀ ਸਾਰੇ ਵਕੀਲ ਭਾਈਚਾਰੇ ਵੱਲੋਂ ਮਾਨਸਾ ਵਿਖੇ ਭੋਗ ’ਤੇ ਪਹੁੰਚਣ ਦੀ ਅਪੀਲ ਵੀ ਕੀਤੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਕਾਤਲਾਂ ਦੀ ਨਹੀਂ ਕਰੇਗਾ ਕੋਈ ਪੈਰਵੀ': ਇਸ ਤੋਂ ਇਲਾਵਾ ਮਾਨਸਾ ਬਾਰ ਐਸੋਸੀਏਸ਼ਨ ਵੱਲੋਂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਵੀ ਵੱਡਾ ਫੈਸਲਾ ਲਿਆ ਗਿਆ ਹੈ। ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ ਕਿ ਕੋਈ ਵੀ ਵਕੀਲ ਮਾਨਸਾ ਬਾਰ ਐਸੋਸੀਏਸ਼ਨ ਦਾ ਸਿੱਧੂ ਮੂਸੇਵਾਲੇ ਦੇ ਕਾਤਲ ਦੀ ਪੈਰਵੀ ਲਈ ਪੇਸ਼ ਨਹੀਂ ਹੋਵੇਗਾ।
8 ਜੂਨ ਨੂੰ ਅੰਤਿਮ ਅਰਦਾਸ: ਦੱਸ ਦਈਏ ਕਿ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲੇ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਦੀ ਅੰਤਿਮ ਅਰਦਾਸ ਅੱਠ ਜੂਨ ਨੂੰ ਮਾਨਸਾ ਦੀ ਅਨਾਜ ਮੰਡੀ ਵਿੱਚ ਹੋਵੇਗੀ। ਇਸ ਸਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਅੰਤਿਮ ਅਰਦਾਸ ’ਚ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅੰਤਿਮ ਅਰਦਾਸ ਵਾਲੇ ਦਿਨ ਹਰ ਵਿਅਕਤੀ ਆਪਣੇ ਸਿਰ ’ਤੇ ਦਸਤਾਰ ਸਜਾ ਕੇ ਆਵੇ ਕਿਉਂਕਿ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਖ਼ੁਦ ਦਸਤਾਰ ਬੰਨ੍ਹਦਾ ਸੀ ਅਤੇ ਦਸਤਾਰ ਨੂੰ ਵਿਦੇਸ਼ਾਂ ਤੱਕ ਲੈ ਕੇ ਗਿਆ ਸੀ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਸਿਆਸੀ ਹੰਗਾਮਾ ਹੋ ਗਿਆ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਇਹ ਵੀ ਪੜੋ:ਰਾਹੁਲ ਗਾਂਧੀ ਪਹੁੰਚੇ ਚੰਡੀਗੜ੍ਹ, ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ