ਮਾਨਸਾ : 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੇ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਉਥੇ ਕਿਸਾਨਾਂ ਵੱਲੋਂ ਦਿੱਲੀ ਦੇ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ ਹੈ ਕਿਸਾਨ ਇਸ ਵਾਰ ਕਿਸ ਪਾਰਟੀ ਨੂੰ ਸਮਰਥਨ ਦੇਣਗੇ ਕਿਹੜੀ ਪਾਰਟੀ ਹੈ ਜਿਹੜੀ ਕਿਸਾਨਾਂ ਦੀ ਹਮਾਇਤ ਵਿੱਚ ਆ ਕੇ ਖੜ੍ਹੀ ਹੈ। ਇਸ ਨੂੰ ਲੈ ਕੇ ਕਿਸਾਨ ਆਗੂਆਂ ਦੇ ਨਾਲ ਈ.ਟੀ.ਵੀ ਭਾਰਤ ਵੱਲੋਂ ਵਿਸ਼ੇਸ਼ ਗੱਲਬਾਤ ਕੀਤੀ ਗਈ।
ਕਿਸਾਨਾਂ ਨੇ ਕਿਹਾ ਕਿ 2022 ਦੀਆਂ ਚੋਣਾਂ ਦੇ ਵਿੱਚ ਕਿਸੇ ਵੀ ਪਾਰਟੀ ਨੂੰ ਹਮਾਇਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਪਾਰਟੀ ਦੇ ਰਾਜਨੀਤਕ ਆਗੂ ਨੂੰ ਪਿੰਡਾਂ ਵਿੱਚ ਆਉਣ ਦਿੱਤਾ ਜਾਵੇਗਾ।